
ਸ਼੍ਰੋਮਣੀ ਕਮੇਟੀ ਵੱਲੋਂ ਲੋੜਵੰਦਾਂ ਦੀ ਸਹਾਇਤਾ ਨਿਰੰਤਰ ਜਾਰੀ:– ਭਾਈ ਰਵਿੰਦਰ ਸਿੰਘ ਖਾਲਸਾ।
ਪਾਰਟੀ ਦਫ਼ਤਰ ਅਮਲੋਹ ਵਿਖੇ ਲੋੜਵੰਦਾਂ ਨੂੰ ਕੀਤੇ 80 ਹਜ਼ਾਰ ਰੁਪਏ ਦੇ ਚੈੱਕ ਤਕਸੀਮ।
ਅਮਲੋਹ, 17 ਸਤੰਬਰ(ਪੰਜਾਬ ਡੀਐਨ ਬਿਊਰੋ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਵੱਲੋਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਯੋਗ ਅਗਵਾਈ ਵਿੱਚ ਲੋੜਵੰਦਾਂ ਦੀ ਸਹਾਇਤਾ ਨਿਰੰਤਰ ਜਾਰੀ ਹੈ। ਜਿਸ ਵਿੱਚ ਲੋੜਵੰਦ ਬੱਚਿਆ ਦੀ ਪੜਾਈ ਲਈ ਤੇ ਲੋੜਵੰਦ ਮਰੀਜ਼ਾਂ ਦੀ ਬਿਮਾਰੀ ਲਈ ਯੋਗ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਅਮਲੋਹ ਦੇ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਅਮਲੋਹ ਦਫ਼ਤਰ ਵਿੱਚ ਲੋੜਵੰਦ ਬੱਚਿਆ ਤੇ ਮਰੀਜ਼ਾਂ ਦੀ ਬਿਮਾਰੀ ਦੀ ਰੋਕਥਾਮ ਲਈ 80 ਹਜ਼ਾਰ ਰੁਪਏ ਦੇ ਚੈੱਕ ਤਕਸੀਮ ਕਰਨ ਸਮੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਅੱਜ ਜਿਹਨਾਂ ਲਾਭਪਾਤਰੀਆਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਤਕਸੀਮ ਕੀਤੇ ਗਏ ਉਹਨਾਂ ਵਿੱਚ ਨਵਨੀਤ ਕੌਰ ਮਾਜਰੀ,ਗੁਰਲਾਲ ਸਿੰਘ ਅਮਲੋਹ,ਬੇਅੰਤ ਕੌਰ ਅਮਲੋਹ, ਪ੍ਰਭਜੋਤ ਕੌਰ ਮਾਜਰੀ, ਗੁਰਨਾਮ ਸਿੰਘ ਤੰਗਰਾਲਾ, ਪਰਮਜੀਤ ਕੌਰ ਮੰਡੀਗੌਬਿੰਦਗੜ, ਜਗਜੀਤ ਸਿੰਘ ਰਾਏਪੁਰ,ਤੇ ਪਰਮਜੀਤ ਕੌਰ ਮੰਡੀਗੌਬਿੰਦਗੜ ਸ਼ਾਮਿਲ ਹਨ।
ਭਾਈ ਖਾਲਸਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਮੇਸ਼ਾ ਲੋੜਵੰਦਾਂ ਲਈ ਤਿਆਰ ਬਰ ਤਿਆਰ ਰਹਿੰਦੀ ਹੈ। ਜਿਥੇ ਸ਼੍ਰੋਮਣੀ ਕਮੇਟੀ ਦੇ ਗੁਰੂਘਰਾਂ ਵਿੱਚ ਆਉਣ ਵਾਲੀਆਂ ਸੰਗਤਾਂ ਲਈ ਪੁੱਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਂਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਦਿਆਰਥੀਆਂ ਦੀ ਭਲਾਈ ਤੇ ਉਚੇਰੀ ਸਿੱਖਿਆ ਲਈ ਯੂਨੀਵਰਸਿਟੀ,ਕਾਲਜ ਤੇ ਸਕੂਲ ਵੀ ਚਲਾਏ ਜਾ ਰਹੇ ਹਨ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵੱਲੋਂ ਸਿੱਖੀ ਦੇ ਪ੍ਰਚਾਰ ਤੇ ਪਸਾਰ ਲਈ ਵੀ ਯੋਗ ਉਪਰਾਲੇ ਸਮੇਂ ਸਮੇਂ ਤੇ ਕੀਤੇ ਜਾਂਦੇ ਹਨ। ਖਾਲਸਾ ਨੇ ਨੌਜਵਾਨ ਪੀੜ੍ਹੀ ਨੂੰ ਅਪੀਲ ਕੀਤੀ ਕਿ ਨਸ਼ਿਆਂ ਤੇ ਸਮਾਜਿਕ ਕੁਰੀਤੀਆਂ ਦਾ ਤਿਆਗ ਕਰਦੇ ਹੋਏ ਸਿੱਖੀ ਸਰੂਪ ਦੇ ਧਾਰਨੀ ਬਣ ਕੇ ਗੁਰੂ ਸਾਹਿਬਾਨਾ ਦੇ ਦਰਸ਼ਾਏ ਮਾਰਗ ਤੇ ਚੱਲਣ।ਇਸ ਮੌਕੇ ਤੇ ਜਥੇਦਾਰ ਪਰਮਜੀਤ ਸਿੰਘ ਖਨਿਆਣ, ਜਥੇਦਾਰ ਕੁਲਦੀਪ ਸਿੰਘ ਮੁੱਢੜੀਆ, ਜਥੇਦਾਰ ਹਰਭਜਨ ਸਿੰਘ ਅਮਲੋਹ, ਗੁਰਚਰਨ ਸਿੰਘ ਤੰਗਰਾਲਾ, ਸੁਰਜਨ ਸਿੰਘ ਮਹਿਮੀ, ਗੁਰਮੇਲ ਸਿੰਘ ਅਮਲੋਹ, ਰਾਕੇਸ਼ ਕੁਮਾਰ ਸਾਹੀ,ਲੱਖੀ ਔਜਲਾ ਤੇ ਧਰਮਪਾਲ ਭੜੀ ਪੀ ਏ ਰਾਜੂ ਖੰਨਾ ਵਿਸ਼ੇਸ਼ ਤੌਰ ਤੇ ਹਾਜਰ ਸਨ।