ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਪੁਲਿਸ ਵਿੱਚ ਗ਼ੈਰ ਪੰਜਾਬੀਆਂ ਦੀ ਹੋਈ ਭਰਤੀ ਸਬੰਧੀ ਡੀ.ਜੀ.ਪੀ. ਤੋਂ ਰਿਪੋਰਟ ਮੰਗੀ – Punjab Daily News

Punjab Daily News

Latest Online Breaking News

ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਪੁਲਿਸ ਵਿੱਚ ਗ਼ੈਰ ਪੰਜਾਬੀਆਂ ਦੀ ਹੋਈ ਭਰਤੀ ਸਬੰਧੀ ਡੀ.ਜੀ.ਪੀ. ਤੋਂ ਰਿਪੋਰਟ ਮੰਗੀ

ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਪੁਲਿਸ ਵਿੱਚ ਗ਼ੈਰ ਪੰਜਾਬੀਆਂ ਦੀ ਹੋਈ ਭਰਤੀ ਸਬੰਧੀ ਡੀ.ਜੀ.ਪੀ. ਤੋਂ ਰਿਪੋਰਟ ਮੰਗੀ

ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਪੁਲਿਸ ਵਿੱਚ ਗ਼ੈਰ ਪੰਜਾਬੀਆਂ ਦੀ ਹੋਈ ਭਰਤੀ ਸਬੰਧੀ ਡੀ.ਜੀ.ਪੀ. ਤੋਂ ਰਿਪੋਰਟ ਮੰਗੀ

·       ਉਪ ਮੁੱਖ ਮੰਤਰੀ ਨੇ ਪੁਲਿਸ ਮੁਖੀ ਨੂੰ ਸੱਤ ਦਿਨਾਂ ਅੰਦਰ ਰਿਪੋਰਟ ਸੌਂਪਣ ਲਈ ਆਖਿਆ

ਚੰਡੀਗੜ੍ਹ, 3 ਨਵੰਬਰ-ਪੰਜਾਬ ਦੇ ਉਪ ਮੁੱਖ ਮੰਤਰੀ ਸ.ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਪੁਲਿਸ ਵਿੱਚ ਗ਼ੈਰ ਪੰਜਾਬੀਆਂ ਦੀ ਹੋਈ ਭਰਤੀ ਬਾਰੇ ਅੱਜ ਛਪੀਆਂ ਮੀਡੀਆ ਰਿਪੋਰਟਾਂ ਦਾ ਸਖ਼ਤ ਨੋਟਿਸ ਲੈਂਦਿਆਂ ਸੂਬੇ ਦੇ ਡੀ.ਜੀ.ਪੀ. ਇਕਬਾਲਪ੍ਰੀਤ ਸਿੰਘ ਸਹੋਤਾ ਨੂੰ  ਪਿਛਲੇ ਸਮੇਂ ਦੌਰਾਨ ਪੰਜਾਬ ਪੁਲਿਸ ਵਿੱਚ ਹੋਈ ਭਰਤੀ ਦੇ ਵੇਰਵਿਆਂ ਦੀ ਰਿਪੋਰਟ ਮੰਗੀ ਹੈ।ਅੱਜ ਇਥੇ ਪ੍ਰੈਸ ਬਿਆਨ ਵਿੱਚ ਸ. ਰੰਧਾਵਾ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਹੈ, ਨੇ ਇਹ ਬਹੁਤ ਹੀ ਗੰਭੀਰ ਮਸਲਾ ਹੈ ਜੋ ਤਰੁੰਤ ਜਾਂਚ ਦੀ ਮੰਗ ਕਰਦਾ ਹੈ, ਇਸ ਲਈ ਉਨ੍ਹਾਂ ਨੇ ਡੀ.ਜੀ.ਪੀ. ਨੂੰ  ਇਸ ਭਰਤੀ ਪ੍ਰਕਿਰਿਆ ਨਾਲ ਜੁੜੇ ਸਾਰੇ ਤੱਥ ਪੇਸ਼ ਕਰਨ ਲਈ ਆਖਿਆ ਹੈ। ਉਨ੍ਹਾਂ ਡੀ.ਜੀ.ਪੀ. ਨੂੰ ਇਹ ਰਿਪੋਰਟ ਸੱਤ ਦਿਨਾਂ ਦੇ ਅੰਦਰ ਸੌਂਪਣ ਲਈ ਆਖਿਆ ਹੈ।ਗ੍ਰਹਿ ਮੰਤਰੀ ਸ. ਰੰਧਾਵਾ ਨੇ ਕਿਹਾ ਕਿ ਸੂਬਾ ਸਰਕਾਰ ਇਸ ਸਮੁੱਚੇ ਮਾਮਲੇ ਦੀ ਤਹਿ ਤੱਕ ਜਾਵੇਗੀ ਅਤੇ ਜੇਕਰ ਇਸ ਭਰਤੀ ਪ੍ਰਕਿਰਿਆ ਵਿੱਚ ਕੋਈ ਉਲੰਘਣਾ ਜਾਂ ਬੇਨਿਯਮੀ ਪਾਈ ਗਈ ਤਾਂ ਉਸ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ।

error: Content is protected !!