18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਨੌਜਵਾਨ ਆਪਣੀਆਂ ਵੋਟਾਂ ਜਰੂਰ ਬਣਵਾਉਣ : ਵਧੀਕ ਜ਼ਿਲ੍ਹਾ ਚੋਣ ਅਫਸਰ

😊 Please Share This News 😊
|
ਫ਼ਤਹਿਗੜ੍ਹ ਸਾਹਿਬ, 01 ਨਵੰਬਰ(ਪੰਜਾਬ ਡੀਐਨ)-ਭਾਰਤੀ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01.01.2022 ਦੇ ਆਧਾਰ ਤੇ ਫੋਟੋ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ, ਇਸ ਲਈ ਜਿਹੜੇ ਯੋਗ ਵਿਅਕਤੀਆਂ ਨੇ ਅਜੇ ਤੱਕ ਆਪਣੇ ਵੋਟ ਨਹੀਂ ਬਣਵਾਏ ਉਹ ਆਪਣੀ ਵੋਟ ਜਰੂਰ ਬਣਵਾਉਣ ਕਿਉਂਕਿ ਵੋਟ ਬਣਵਾਉਣਾ ਜਿਥੇ ਸਾਡਾ ਸੰਵਿਧਾਨ ਹੱਕ ਹੈ ਉਥੇ ਹੀ ਵੋਟ ਦਾ ਸਹੀ ਇਸਤੇਮਾਲ ਸਾਡੀ ਸਮਾਜ ਪ੍ਰਤੀ ਜਿੰਮੇਵਾਰੀ ਵੀ ਬਣਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਨੀਤਾ ਦਰਸ਼ੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਊਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇਂਦਿਆਂ ਨੂੰ ਫੋਟੋ ਵੋਟਰ ਸੂਚੀਆਂ ਦੀਆਂ ਕਾਪੀਆਂ ਅਤੇ ਬਿਨਾਂ ਫੋਟੋ ਵੋਟਰ ਸੂਚੀਆਂ ਦੀਆਂ ਡੀ ਵੀ ਡੀਜ ਵੀ ਸੌਂਪੀਆਂ।
ਜਿਲਾ ਵਧੀਕ ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ 01/01/2022 ਦੇ ਆਧਾਰ ‘ਤੇ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ ਕਰਵਾਈ ਜਾ ਰਹੀ ਹੈ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਜ਼ਿਲ੍ਹੇ ਦੇ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੌਜਵਾਨਾਂ ਨੇ ਅਜੇ ਤੱਕ ਆਪਣੀ ਵੋਟ ਨਹੀਂ ਬਣਵਾਈ ਉਹ ਚੋਣ ਕਮਿਸ਼ਨ ਦੀ ਵੈਬਸਾਈਟ www.nvsp.in ‘ਤੇ ਘਰ ਬੈਠੇ ਹੀ ਆਨ ਲਾਈਨ ਫਾਰਮ ਨੰ: 6 ਭਰ ਕੇ ਆਪਣੀ ਵੋਟ ਬਣਵਾ ਸਕਦੇ ਹਨ।
ਵਧੀਕ ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਜਿਸ ਵਿਅਕਤੀ ਦੀ ਉਮਰ 18 ਸਾਲ ਹੋ ਜਾਂਦੀ ਹੈ ਉਹ ਆਪਣੀ ਵੋਟ ਬਣਾਉਣ ਲਈ ਫਾਰਮ ਨੰ.6 ਭਰ ਕੇ ਨਵੀ ਵੋਟ ਬਣਵਾ ਸਕਦੇ ਹਨ। ਜਦੋ ਕਿ ਵੋਟ ਕਟਵਾਉਣ ਲਈ ਫਾਰਮ ਨੰ: 7, ਵੋਟਰ ਸੂਚੀ ਵਿੱਚ ਵੇਰਵੇ ਦਰੁਸਤ ਕਰਵਾਉਣ ਲਈ ਫਾਰਮ ਨੰ: 8 ਅਤੇ ਇੱਕ ਵਿਧਾਨ ਸਭਾ ਚੋਣ ਹਲਕੇ ਦੇ ਅੰਦਰ ਆਪਣਾ ਪਤਾ ਤਬਦੀਲ ਕਰਵਾਉਣ ਲਈ ਫਾਰਮ ਨੰ: 8 ੳ ਭਰਿਆ ਜਾ ਸਕਦਾ ਹੈ ਅਤੇ ਐਨ ਆਰ ਆਈ ਲਈ ਫਾਰਮ ਨੰ.6 ਏ ਭਰ ਕੇ ਆਪਣੇ ਬੂਥ ਲੈਵਲ ਅਫਸਰ ਕੋਲ 30 ਨਵੰਬਰ ਤੋਂ ਪਹਿਲਾਂ ਪਹਿਲਾਂ ਜਮਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਆਨਾਲਾਈਨ ਫਾਰਮ ਭਰਨ ਲਈ ਭਾਰਤ ਚੋਣ ਕਮਿਸ਼ਨ ਦੀ ਵੈਬ ਸਾਈਟ www.nvsp.in ‘ਤੇ ਜਾਂ ਮੋਬਾਇਲ ਐਪ ਵੋਟਰ ਹੈਲਪ ਲਾਈਨ ਤੇ ਵੀ ਅਪਲਾਈ ਕੀਤਾ ਜਾ ਸਕਦਾ ਹੈ।
ਸ਼੍ਰੀਮਤੀ ਦਰਸ਼ੀ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ 01/01/2022 ਦੇ ਆਧਾਰ ‘ਤੇ ਵੋਟਰ ਸੂਚੀਆਂ ਵਿੱਚ ਸੁਧਾਰ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ ਤਾਂ ਜੋ ਕੋਈ ਵੀ ਯੋਗ ਵੋਟਰ ਆਪਣੀ ਵੋਟ ਬਣਵਾਉਣ ਤੋਂ ਵਾਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਦਾਅਵੇ ਅਤੇ ਇਤਰਾਜ 30 ਨਵੰਬਰ ਤੱਕ ਦਿੱਤੇ ਜਾਣਗੇ ਅਤੇ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੌਰਾਨ ਸਪੈਸ਼ਲ ਕੈਂਪ ਮਿਤੀ 06.11.2021 (ਦਿਨ ਸ਼ਨਿੱਚਰਵਾਰ), ਮਿਤੀ 07.11.2021 (ਦਿਨ ਐਤਵਾਰ), ਮਿਤੀ 20.11.2021 (ਦਿਨ ਸ਼ੱਨਿਚਰਵਾਰ), ਮਿਤੀ 21.11.2021 (ਦਿਨ ਐਤਵਾਰ) ਨੂੰ ਸਵੇਰੇ 9.00 ਵਜੇ ਤੋਂ ਸ਼ਾਮ 05.00 ਵਜੇ ਤੱਕ ਵਿਸ਼ੇਸ਼ ਮੁਹਿੰਮ ਚਲਾ ਕੇ ਇਨ੍ਹਾਂ ਮਿਤੀਆਂ ਨੂੰ ਆਪੋ ਆਪਣੇ ਪੋਲਿੰਗ ਸਟੇਸ਼ਨਾਂ ‘ਤੇ ਬੈਠ ਕੇ ਦਾਅਵੇ ਤੇ ਅਤੇ ਇਤਰਾਜ ਪ੍ਰਾਪਤ ਕਰਨਗੇ। ਉਨ੍ਹਾਂ ਦੱਸਿਆ ਕਿ ਲੋਕਾਂ ਵੱਲੋਂ ਪ੍ਰਾਪਤ ਹੋਏ ਦਾਅਵੇ ਤੇ ਇਤਰਾਜਾਂ ਦੀ ਸੂਚੀ ਹਰ ਰੋਜ ਭਾਰਤੀ ਚੋਣ ਕਮਿਸਨ ਦੀ ਵੈਬਸਾਈਟ www.ceopunjab.nic.in ਤੇ ਵੇਖੀ ਜਾ ਸਕਦੀ ਹੈ ਅਤੇ ਦਸਤੀ ਈ.ਆਰ.ਓਜ. ਤੋ ਪ੍ਰਾਪਤ ਕੀਤੀ ਜਾ ਸਕਦੀ ਹੈ।
व्हाट्सप्प आइकान को दबा कर इस खबर को शेयर जरूर करें |