ਹਰ ਫਰੰਟ ਤੇ ਫੇਲ੍ਹ ਕਾਂਗਰਸ ਸਰਕਾਰ ਨੂੰ ਲੈਕੇ ਮੁੱਖ ਮੰਤਰੀ ਚੰਨੀ ਦਾ ਕੀਤਾ ਸ਼੍ਰੋਮਣੀ ਅਕਾਲੀ ਦਲ ਨੇ ਘਿਰਾਓ:– ਰਾਜੂ ਖੰਨਾ।

😊 Please Share This News 😊
|

ਰਾਜੂ ਖੰਨਾ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਫੋਕੇ ਐਲਾਨ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ। ਕਿਉਂਕਿ ਜਦੋਂ ਤੱਕ ਕਿਸੇ ਵੀ ਐਲਾਨ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਹੁੰਦਾ ਉਦੋਂ ਤੱਕ ਇਹਨਾਂ ਐਲਾਨਾਂ ਦਾ ਲਾਭ ਕਿਸੇ ਨੂੰ ਨਹੀ ਮਿਲ ਸਕਦਾ। ਕਿਉਂਕਿ ਸਰਕਾਰ ਹਰ ਫਰੰਟ ਤੇ ਫੇਲ੍ਹ ਹੈ। ਜਿਥੇ ਘਰ ਘਰ ਨੌਕਰੀ ਦੇ ਮੁੱਦੇ ਨੂੰ ਲੈਕੇ ਨੌਜਵਾਨ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ। ਉਥੇ ਮੁਲਾਜ਼ਮ ਵਰਗ ਵੀ ਕਾਂਗਰਸ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਾਂ ਹੋਇਆਂ ਸੜਕਾਂ ਤੇ ਦਿਖਾਈ ਦੇ ਰਿਹਾ ਹੈ। ਸੁੱਤੀ ਕਾਂਗਰਸ ਸਰਕਾਰ ਨੂੰ ਜਗਾਉਣ ਲਈ ਅੱਜ ਪਾਰਟੀ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਤੇ ਸ ਬਿਕਰਮ ਸਿੰਘ ਮਜੀਠੀਆ ਵੱਲੋਂ ਵੱਡਾ ਉਪਰਾਲਾ ਕਰਕੇ ਚੰਨੀ ਦਾ ਘਿਰਾਓ ਕੀਤਾ ਜਾ ਰਿਹਾ ਹੈ। ਤਾ ਜੋ ਝੂਠੇ ਐਲਾਨਾਂ ਦਾ ਪਰਦਾਫਾਸ਼ ਕੀਤਾ ਜਾ ਸਕੇ। ਰਾਜੂ ਖੰਨਾ ਨੇ ਹਲਕਾ ਅਮਲੋਹ ਦੇ ਅਕਾਲੀ ਬਸਪਾ ਵਰਕਰਾਂ ਤੇ ਆਗੂਆਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਜਿਹਨਾਂ ਵੱਲੋਂ ਪਾਰਟੀ ਦੇ ਹਰ ਸਘੰਰਸ ਵਿੱਚ ਵੱਡੀ ਗਿਣਤੀ ਸ਼ਾਮਿਲ ਹੋ ਕੇ ਵੱਡਾ ਸਹਿਯੋਗ ਦਿੱਤਾ ਜਾਂਦਾ ਹੈ। ਇਸ ਮੌਕੇ ਤੇ ਉਹਨਾਂ ਨਾਲ ਸੀਨੀਅਰ ਆਗੂ ਜਤਿੰਦਰ ਸਿੰਘ ਧਾਲੀਵਾਲ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਕ੍ਰਿਸ਼ਨ ਵਰਮਾ ਬੌਬੀ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਯੂਥ ਅਕਾਲੀ ਦਲ ਵਿੱਕੀ ਮਿੱਤਲ, ਜ਼ਿਲ੍ਹਾ ਪ੍ਰਧਾਨ ਟਰਾਂਸਪੋਰਟ ਵਿੰਗ ਬਹਾਦਰ ਸਿੰਘ ਹੈਬਤਪੁਰ, ਜਥੇਦਾਰ ਜਰਨੈਲ ਸਿੰਘ ਮਾਜਰੀ, ਜਥੇਦਾਰ ਹਰਬੰਸ ਸਿੰਘ ਬਡਾਲੀ, ਜਥੇਦਾਰ ਕੁਲਦੀਪ ਸਿੰਘ ਮਛਰਾਈ, ਕੌਮੀ ਸਕੱਤਰ ਯੂਥ ਅਕਾਲੀ ਦਲ ਜਸ਼ਨਪ੍ਰੀਤ ਸਿੰਘ ਸ਼ਾਹਪੁਰ,ਕੌਮੀ ਮੀਤ ਪ੍ਰਧਾਨ ਬੇਅੰਤ ਸਿੰਘ ਸਲਾਣਾ, ਭੁਪਿੰਦਰ ਸਿੰਘ ਮਿੰਟੂ ਮਾਜਰੀ, ਕਿਸਾਨ ਆਗੂ ਹਰਵਿੰਦਰ ਸਿੰਘ ਬਿੰਦਾ, ਸ਼ਹਿਰੀ ਪ੍ਰਧਾਨ ਯੂਥ ਵਿੰਗ ਪੰਕਜ਼ ਅਰੌੜਾ, ਪਰਮਿੰਦਰ ਸਿੰਘ ਨੀਟਾ ਸੰਧੂ,ਪ੍ਰਦੀਪ ਸਿੰਘ ਕਾਹਲੋ , ਬਿੱਟੂ ਸਰਪੰਚ ਮੁੱਢੜੀਆ,ਸੱਜਣ ਸਿੰਘ ਕੁੰਭੜਾ,,ਐਸ ਓ ਆਈ ਦੇ ਪ੍ਰਧਾਨ ਆਦੇਸ਼ ਪ੍ਰਤਾਪ ਸਿੰਘ ਸੰਧੂ, ਰਾਜਿੰਦਰ ਬਿੱਟੂ ਘੁਟੀਡ, ਹਰਜਿੰਦਰ ਸਿੰਘ ਜਿੰਦੂ, ਦਲਜੀਤ ਸਿੰਘ ਘੁਟੀਡ,ਬਿੱਲਾ ਅਮਲੋਹ,ਵਿਪਨ ਭੱਦਲਥੂਹਾ,ਗੈਰੀ ਮਾਜਰੀ, ਰਣਧੀਰ ਸਿੰਘ ਧੀਰਾ,ਹਰਮੋਹਨ ਸਿੰਘ ਗਰੇਵਾਲ, ਮਨਦੀਪ ਸਿੰਘ ਕੁੰਭ, ਅਮਨਦੀਪ ਸਿੰਘ ਮੰਡੀ, ਐਡਵੋਕੇਟ ਸ਼ੀਤਲ ਸ਼ਰਮਾ,ਰਾਜਨ ਅਰੋੜਾ ਅਮਲੋਹ, ਸੁਖਵਿੰਦਰ ਸਿੰਘ ਕਾਲਾ ਅਰੌੜਾ, ਧਰਮਪਾਲ ਭੜੀ ਪੀ ਏ ਰਾਜੂ ਖੰਨਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਕਾਲੀ ਬਸਪਾ ਵਰਕਰਾਂ ਤੇ ਆਗੂ ਚੰਡੀਗੜ੍ਹ ਲਈ ਰਵਾਨਾ ਹੋਏ।

व्हाट्सप्प आइकान को दबा कर इस खबर को शेयर जरूर करें |