ਮੁੱਖ ਚੋਣ ਅਫਸਰ, ਪੰਜਾਬ ਨੇ ਫ਼ਤਹਿਗੜ੍ਹ ਸਾਹਿਬ ਵਿਖੇ ਵੋਟਾਂ ਬਣਾਉਣ ਦੇ ਕੰਮ ਦਾ ਲਿਆ ਜਾਇਜਾ।

😊 Please Share This News 😊
|
ਮੁੱਖ ਚੋਣ ਅਫਸਰ, ਪੰਜਾਬ ਨੇ ਫ਼ਤਹਿਗੜ੍ਹ ਸਾਹਿਬ ਵਿਖੇ ਵੋਟਾਂ ਬਣਾਉਣ ਦੇ ਕੰਮ ਦਾ ਲਿਆ ਜਾਇਜਾ
18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਨੌਜਵਾਨਾਂ ਨੂੰ ਵੋਟਾਂ ਬਣਵਾਉਣ ਬਾਰੇ ਕੀਤੇ ਜਾਵੇ ਜਾਗਰੂਕ: ਕਰੁਣਾ ਰਾਜੂਫ਼
ਫ਼ਤਹਿਗੜ੍ਹ ਸਾਹਿਬ, 07 ਨਵੰਬਰ :ਵੋਟਰਾਂ ਨੂੰ ਕਿਸੇ ਕਿਸਮ ਦਾ ਲਾਲਚ ਦੇਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਤਾਂ ਜੋ ਵਿਧਾਨ ਸਭਾ ਚੋਣਾਂ ਨਿਰਪੱਖ ਤੇ ਸ਼ਾਂਤਮਈ ਮਾਹੌਲ ਵਿੱਚ ਨੇਪਰੇ ਚੜਾਈਆਂ ਜਾ ਸਕਣ। ਇਹ ਪ੍ਰਗਟਾਵਾ ਪੰਜਾਬ ਦੇ ਮੁੱਖ ਚੋਣ ਅਫਸਰ ਡਾ. ਐਸ. ਕਰੁਣਾ ਰਾਜੂ ਨੇ ਚੁੰਨੀ ਕਲਾਂ ਤੇ ਚੁੰਨੀ ਖੁਰਦ ਵਿਖੇ ਵੋਟਾਂ ਬਣਾਉਣ ਦੇ ਕੰਮ ਦਾ ਜਾਇਜਾ ਲੈਣ ਮੌਕੇ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਪ੍ਰੇਰਤ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਨੌਜਵਾਨਾਂ ਦੀਆਂ ਵੋਟਾਂ ਬਣਾਈਆਂ ਜਾਣ ਤਾਂ ਜੋ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਵਿੱਚ ਨੌਜਵਾਨਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਇਸ ਮੌਕੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਨਸਿ਼ਆਂ ਦੀ ਰੋਕਥਾਮ ਨੂੰ ਯਕੀਨੀ ਬਣਾਇਆ ਜਾਵੇ ਅਤੇ ਪਿੰਡਾਂ ਦੇ ਨੌਜਵਾਨਾਂ ਨੂੰ ਸੁਚਾਰੂ ਕੰਮਾਂ ਵੱਲ ਲਗਾਇਆ ਜਾਵੇ।
ਮੁੱਖ ਚੋਣ ਅਫਸਰ ਪੰਜਾਬ ਨੇ ਕਿਹਾ ਕਿ ਸਾਡੇ ਸੰਵਿਧਾਨ ਨੇ ਜਿਥੇ ਸਾਨੂੰ ਬਰਾਬਰਤਾ ਦੇ ਹੱਕ ਦਿੱਤੇ ਹਨ ਉਥੇ ਹੀ ਸਾਡਾ ਸੰਵਿਧਾਨ ਸਾਨੂੰ ਵੋਟ ਪਾਉਣ ਦਾ ਅਧਿਕਾਰ ਵੀ ਦਿੰਦਾ ਹੈ ਅਤੇ ਵੋਟ ਦੇ ਇਸਤੇਮਾਲ ਨਾਲ ਅਸੀਂ ਬਿਹਤਰ ਕੱਲ ਦੀ ਚੋਣ ਵੀ ਕਰ ਸਕਦੇ ਹਾਂ ਇਸ ਲਈ ਸਾਨੂੰ ਹਮੇਸ਼ਾਂ ਆਪਣੇ ਵੋਟ ਦਾ ਇਸਤੇਮਾਲ ਬਿਨਾਂ ਕਿਸੇ ਲਾਲਚ ਤੋਂ ਕਰਨਾ ਚਾਹੀਦਾ ਹੈ । ਉਨ੍ਹਾਂ ਇਸ ਮੌਕੇ ਟਰੈਕਟਰ ’ਤੇ ਪਿੰਡ ਦਾ ਚੱਕਰ ਵੀ ਲਗਾਇਆ ਤੇ ਪੰਚਾਇਤਾਂ ਨੂੰ ਇਸ ਕੰਮ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਇਸ ਮੌਕੇ ਵੱਧ ਤੋਂ ਵੱਧ ਨੌਜਵਾਨਾਂ ਤੱਕ ਇਸ ਸੁਨੇਹੇ ਨੂੰ ਪਹੁੰਚਾਉਣ ਲਈ ਵਿਦਿਆਰਥੀਆਂ ਨੂੰ ਪ੍ਰਣ ਵੀ ਦਿਵਾਇਆ।
ਡਾ. ਕਰੁਣਾ ਰਾਜੂ ਨੇ ਦੱਸਿਆ ਕਿ 1-1-2001 ਤੋਂ 1-1-2004 ਤੱਕ ਜਨਮੇ ਬੱਚਿਆਂ ਦੀ 100 ਪ੍ਰਤੀਸ਼ਤ ਰਜਿਸਟਰੇਸ਼ਨ ਕਰਨ ਲਈ ਬੂਥ ਲੈਵਲ ਯੋਜਨਾ ਉਲੀਕੀ ਗਈ ਹੈ ਤਾਂ ਜੋ ਯੋਗ ਨੌਜਵਾਨ ਆਪਣੀ ਵੋਟ ਰਜਿਸਟਰੇਸ਼ਨ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਦੱਸਿਆ ਕਿ 20 ਤੇ 21 ਨਵੰਬਰ ਨੂੰ ਬੀ.ਐਲ.ਓਜ਼ ਆਪੋ ਆਪਣੇ ਬੂਥਾਂ ’ਤੇ ਸਵੇਰੇ 09:00 ਵਜੇ ਤੋਂ ਸ਼ਾਮ 05:00 ਵਜੇ ਤੱਕ ਬੈਠਣਗੇ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀ ਵੈਬਸਾਈਟ www.nvsp.in, ਮੋਬਾਇਲ ਐਪ ਵੋਟਰ ਹੈਲਪ ਲਾਈਨ ਰਾਹੀਂ ਆਨ ਲਾਈਨ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ। ਇਸ ਤੋਂ ਇਲਾਵਾ ਟੋਲ ਫਰੀ 1950 ’ਤੇ ਵੀ ਕਾਲ ਕੀਤੀ ਜਾ ਸਕਦੀ ਹੈ।
ਮੁੱਖ ਚੋਣ ਅਫਸਰ ਨੇ ਦੱਸਿਆ ਕਿ ਫਾਰਮ ਨੰ: 6 ਨਵੀਂ ਵੋਟ ਬਣਵਾਉਣ ਲਈ ਜਾਂ ਇੱਕ ਹਲਕੇ ਤੋਂ ਦੂਜੇ ਹਲਕੇ ਵਿੱਚ ਰਿਹਾਇਸ਼ ਬਦਲਣ ਕਰਕੇ ਵੋਟਰ ਸੂਚੀ ਵਿੱਚ ਦਰਜ਼ ਪਤਾ ਬਦਲਣ ਲਈ ਵਰਤਿਆ ਜਾ ਸਕਦਾ ਹੈ। ਜਦੋਂ ਕਿ ਪ੍ਰਵਾਸੀ ਭਾਰਤੀ ਵੋਟਰ ਫਾਰਮ ਨੰ: 6-ਏ ਭਾਰ ਕੇ ਵੋਟਰ ਸੂਚੀ ਵਿੱਚ ਸ਼ਾਮਲ ਹੋ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਆਪਣੇ ਹਲਕੇ ਦੀ ਵੋਟਰ ਸੂਚੀ ਵਿੱਚ ਦਰਜ਼ ਨਾਮਾਂ ਤੇ ਇਤਰਾਜ਼ ਹੈ ਜਾਂ ਉਸ ਨੇ ਕੋਈ ਨਾਮ ਕਟਵਾਉਣਾ ਹੈ ਤਾਂ ਫਾਰਮ ਨੰ: 7, ਫਾਰਮ ਨੰ: 8 ਵੋਟਰ ਸੂਚੀ ਵਿੱਚ ਦਰਜ਼ ਵੇਰਵਿਆਂ ਵਿੱਚ ਕਿਸੇ ਤਰ੍ਹਾਂ ਦੀ ਸੋਧ ਕਰਨ ਲਈ ਅਤੇ ਮੌਜੂਦਾ ਹਲਕੇ ਅੰਦਰ ਦੀ ਰਿਹਾਇਸ਼ ਬਦਲਣ ਕਰਕੇ ਵੋਟਰ ਸੂਚੀ ਵਿੱਚ ਦਰਜ਼ ਪਤਾ ਬਦਲਣ ਬਾਰੇ ਫਾਰਮ ਨੰ: 8 ਭਰਿਆ ਜਾ ਸਕਦਾ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ,ਐਸ.ਡੀ.ਐਮ. ਬਸੀ ਪਠਾਣਾ ਸ਼੍ਰੀ ਯਸ਼ਪਾਲ ਸ਼ਰਮਾ, ਸ਼੍ਰੀ ਰਮਨ ਕੁਮਾਰ ਏ.ਆਰ. ਸਹਿਕਾਰੀ ਸਭਾਵਾਂ, ਨਾਇਬ ਤਹਿਸੀਲਦਾਰ ਬਸੀ ਪਠਾਣਾ ਸ਼੍ਰੀ ਅਰਵਿੰਦਰ ਸਿੰਘ ਅਤੇ ਸੀ.ਡੀ.ਪੀ.ਓ. ਸ਼੍ਰੀਮਤੀ ਸਰਜਨਜੀਤ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।
व्हाट्सप्प आइकान को दबा कर इस खबर को शेयर जरूर करें |