ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮ ਪੱਕੇ ਕਰਨ ਦੇ ਫੈਸਲੇ ਨਾਲ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ : ਨਾਗਰਾ

😊 Please Share This News 😊
|
ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮ ਪੱਕੇ ਕਰਨ ਦੇ ਫੈਸਲੇ ਨਾਲ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ : ਨਾਗਰਾ
– ਫ਼ਤਹਿਗੜ੍ਹ ਸਾਹਿਬ ਦੇ ਸਿੱਖਿਆ ਵਿਭਾਗ ਨੇ 16 ਦਰਜ਼ਾ ਚਾਰ ਕਰਮਚਾਰੀਆਂ ਨੂੰ ਕੀਤਾ ਪੱਕਾ
ਫ਼ਤਹਿਗੜ੍ਹ ਸਾਹਿਬ, 10 ਨਵੰਬਰ :-ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਵੱਖ-ਵੱਖ ਵਿਭਾਗਾਂ ’ਚ ਕੰਮ ਕਰ ਰਹੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਨਾਲ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਸਿੱਖਿਆ ਵਿਭਾਗ ਵਿੱਚ ਕੰਮ ਕਰ ਰਹੇ 16 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਨਿਯੁਕਤੀ ਪੱਤਰ ਸੌਂਪਣ ਮੌਕੇ ਗੱਲਬਾਤ ਕਰਦਿਆਂ ਕੀਤਾ। ਸ. ਨਾਗਰਾ ਨੇ ਫ਼ਤਹਿਗੜ੍ਹ ਸਾਹਿਬ ਦੇ ਸਿੱਖਿਆ ਵਿਭਾਗ ਵਿੱਚ ਕੰਮ ਕਰ ਰਹੇ 13 ਸਵੀਪਰਾਂ, 02 ਸੇਵਾਦਾਰਾਂ ਤੇ 01 ਚੌਂਕੀਦਾਰ ਨੂੰ ਪੱਕਾ ਕਰਨ ਸਬੰਧੀ ਨਿਯੁਕਤੀ ਪੱਤਰ ਦਿੱਤੇ।
ਵਿਧਾਇਕ ਨਾਗਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਚੋਣ ਵਾਅਦੇ ਇੱਕ-ਇੱਕ ਕਰਕੇ ਪੂਰਾ ਕੀਤੇ ਜਾ ਰਹੇ ਹਨ ਅਤੇ ਮੁੱਖ ਮੰਤਰੀ ਸ. ਚੰਨੀ ਵੱਲੋਂ ਕੀਤੇ ਜਾ ਰਹੇ ਫੈਸਲੇ ਮੀਲ ਦਾ ਪੱਥਰ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾਂ ਹਰੇਕ ਵਰਗ ਦੇ ਲੋਕਾਂ ਦੀ ਭਲਾਈ ਨੂੰ ਮੁੱਖ ਰੱਖਦੇ ਹੋਏ ਸੂਬੇ ਦਾ ਚਹੁ ਤਰਫਾ ਵਿਕਾਸ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋ ਰੇਤ ਦੇ ਮੁੱਲ ਤੈਅ ਕਰਕੇ ਸੂਬੇ ਦੇ ਲੋਕਾਂ ਦੀ ਲੰਮੇਂ ਸਮੇਂ ਕੀਤੀ ਜਾ ਰਹੀ ਮੰਗ ਨੂੰ ਪੂਰਾ ਕੀਤਾ ਗਿਆ ਹੈ ਜੋ ਕਿ ਸਰਕਾਰ ਦਾ ਇੱਕ ਇਤਿਹਸਕ ਫੈਸਲਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਰੇਤ ਦੇ ਮੁੱਲ ਤੈਅ ਕਰਨ ਦੇ ਫੈਸਲੇ ਨਾਲ ਸੂਬੇ ਵਿੱਚੋ ਰੇਤ ਮਾਫੀਏ ਦਾ ਖਾਤਮਾ ਹੋਵੇਗਾ ਅਤੇ ਲੋਕਾਂ ਨੂੰ ਆਪਣੇ ਘਰ ਬਣਾਉਣ ਲਈ ਸਸਤੇ ਭਾਅ ਰੇਤਾ ਮਿਲੇਗਾ।ਸ. ਨਾਗਰਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਬਿਜਲੀ, ਪਾਣੀ ਸਸਤਾ ਦੇਣ ਦੀ ਮੰਗ ਨੂੰ ਪੂਰਾ ਕੀਤਾ ਗਿਆ ਅਤੇ ਉਸ ਉਪਰੰਤ ਡੀਜ਼ਲ ਤੇ ਪੈਟਰੋਲ ਦੇ ਰੇਟਾਂ ਵਿੱਚ ਵੱਡੀ ਕਮੀ ਕਰਦੇ ਹੋਏ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਬਿਜਲੀ ਤੇ ਪਾਣੀ ਦੇ ਬਕਾਏ ਮਾਫ ਕਰਨ ਦੇ ਫੈਸਲੇ ਦੀ ਪੰਜਾਬ ਦੇ ਵੱਡੀ ਗਿਣਤੀ ਪਰਿਵਾਰਾਂ ਨੂੰ ਰਾਹਤ ਮਿਲੀ ਹੈ। ਸਰਕਾਰ ਵੱਲੋਂ ਕੱਚੇ ਮੁਲਾਜਮ ਪੱਕੇ ਕਰਨ ਦੇ ਫੈਸਲੇ ਨਾਲ ਵੱਖ-ਵੱਖ ਵਿਭਾਗਾਂ ਵਿੱਚ 20-25 ਸਾਲਾਂ ਤੋਂ ਸੇਵਾਵਾਂ ਦੇ ਰਹੇ ਮੁਲਾਜ਼ਮਾਂ ਨੂੰ ਸਰਕਾਰ ਵੱਲੋਂ ਇੱਕ ਹੋਰ ਤੋਹਫਾ ਦਿੱਤਾ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ, ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਤੇ ਸਿੱਖਿਆ ਮੰਤਰੀ ਸ. ਪਰਗਟ ਸਿੰਘ ਦਾ ਧੰਨਵਾਦ ਕੀਤਾ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਅਨੀਤਾ ਦਰਸ਼ੀ, ਜਿ਼ਲ੍ਹਾ ਸਿੱਖਿਆ ਅਫਸਰ ਸ਼੍ਰੀਮਤੀ ਪ੍ਰਭਸਿਮਰਨ ਕੌਰ ਅਤੇ ਸੁਪਰਡੈਂਟ ਰਾਜੇਸ਼ ਕੁਮਾਰ ਸ਼ਰਮਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।
व्हाट्सप्प आइकान को दबा कर इस खबर को शेयर जरूर करें |