ਬਾਲ ਦਿਵਸ ਮੌਕੇ ਵੋਟਰ ਜਾਗਰੂਕਤਾ ਲਈ ਰਿਲੇਅ ਦੌੜ ਕਰਵਾਈ ਜਾਵੇਗੀ : ਜਿ਼ਲ੍ਹਾ ਚੋਣ ਅਫਸਰ

😊 Please Share This News 😊
|
ਬਾਲ ਦਿਵਸ ਮੌਕੇ ਵੋਟਰ ਜਾਗਰੂਕਤਾ ਲਈ ਰਿਲੇਅ ਦੌੜ ਕਰਵਾਈ ਜਾਵੇਗੀ : ਜਿ਼ਲ੍ਹਾ ਚੋਣ ਅਫਸਰ

ਫ਼ਤਹਿਗੜ੍ਹ ਸਾਹਿਬ, 10 ਨਵੰਬਰ :-ਵੋਟਰ ਸੂਚੀਆਂ ਦੀ ਸਰਸਰੀ ਸੁਧਾਈ-2022 ਤਹਿਤ 14 ਨਵੰਬਰ ਨੂੰ ਬਾਲ ਦਿਵਸ ਵਾਲੇ ਦਿਨ ਜਿ਼ਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੀ ਰਿਲੇਅ ਦੌੜ ਕਰਵਾਈ ਜਾਵੇਗੀ ਅਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਤ ਵੀ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜਿ਼ਲ੍ਹਾ ਚੋਣ ਅਫਸਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਇਹ ਰਿਲੇਅ ਦੌੜ 14 ਨਵੰਬਰ ਨੂੰ ਸਵੇਰੇ 11:00 ਵਜੇ ਵੱਖ-ਵੱਖ ਸਕੂਲੀ ਵਿਦਿਆਰਥੀਆਂ ਦੀ ਕਰਵਾਈ ਜਾਵੇਗੀ।ਜਿ਼ਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਬਲਾਕ ਬਸੀ ਪਠਾਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬਸੀ ਪਠਾਣਾ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਸਤਫਾਬਾਦ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਦਪੁਰ ਕਲੌੜ, ਬਲਾਕ ਖੇੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇੜਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੁੰਨੀ ਕਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਾਲੀ ਆਲਾ ਸਿੰਘ, ਬਲਾਕ ਖਮਾਣੋਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਮਾਣੋਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰੌਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੱਧੂਪੁਰਾ ਕਲਾਂ, ਸਰਕਾਰੀ ਹਾਈ ਸਕੂਲ (ਲੜਕੇ) ਸੰਘੋਲ, ਬਲਾਕ ਫ਼ਤਹਿਗੜ੍ਹ ਸਾਹਿਬ ਦੇ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਫ਼ਤਹਿਗੜ੍ਹ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਬਜਵਾੜਾ, ਸਰਕਾਰੀ ਹਾਈ ਸਕੂਲ ਸਰਹਿੰਦ ਸ਼ਹਿਰ, ਬਲਾਕ ਜਖਵਾਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਲੇਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਜੋਲੀ ਕਲਾਂ, ਸਰਕਾਰੀ ਹਾਈ ਸਕੂਲ ਚਨਾਰਥਲ ਖੁਰਦ, ਬਲਾਕ-ਤਰਖਾਣ ਮਾਜਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਗਤਪੁਰ ਸੌਢੀਆਂ, ਸਰਕਾਰੀ ਹਾਈ ਸਕੂਲ ਹਰਬੰਸਪੁਰਾ, ਸਰਕਾਰੀ ਹਾਈ ਸਕੂਲ ਅਲੀਪੁਰ ਸੁਢੀਆਂ, ਬਲਾਕ ਅਮਲੋਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਮਲੋਹ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਰਾਇਣਗੜ੍ਹ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲਾਣਾ ਅਤੇ ਬਲਾਕ ਮੰਡੀ ਗੋਬਿੰਦਗੜ੍ਹ ਦੇ ਮੰਡੀ ਗੋਬਿੰਦਗੜ੍ਹ ਸਕੂਲ (ਲੜਕੇ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਏਪੁਰ ਮਾਜਰੀ ਅਤੇ ਸਰਕਾਰੀ ਹਾਈ ਸਕੂਲ ਡਡਹੇੜੀ ਦੇ ਵਿਦਿਆਰਥੀ ਇਸ ਰਿਲੇਅ ਦੌੜ ਵਿੱਚ ਭਾਗ ਲੈਣਗੇ।ਸ਼੍ਰੀਮਤੀ ਪੂਨਮਦੀਪ ਕੌਰ ਨੇ ਜਿ਼ਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਬਾਲ ਦਿਵਸ ਮੌਕੇ ਇਨ੍ਹਾਂ ਸਥਾਨਾਂ ’ਤੇ ਪਹੁੰਚ ਕੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕੀਤੀ ਜਾਵੇ।
व्हाट्सप्प आइकान को दबा कर इस खबर को शेयर जरूर करें |