ਨਹਿਰੂ ਕਾਲਜ਼ ਤੁਰਾਂ ਵਿਖੇ ਭਲਕੇ ਲਗਾਇਆ ਜਾਵੇਗਾ ਕੈਰੀਅਰ ਕਾਉਂਸਲਿੰਗ ਕੈਂਪ

😊 Please Share This News 😊
|
ਨਹਿਰੂ ਕਾਲਜ਼ ਤੁਰਾਂ ਵਿਖੇ ਭਲਕੇ ਲਗਾਇਆ ਜਾਵੇਗਾ ਕੈਰੀਅਰ ਕਾਉਂਸਲਿੰਗ ਕੈਂਪ
ਫ਼ਤਹਿਗੜ੍ਹ ਸਾਹਿਬ, 10 ਨਵੰਬਰ:-ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ 11 ਨਵੰਬਰ ਨੂੰ ਜਿ਼ਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਦਫ਼ਤਰ ਵੱਲੋਂ ਨਹਿਰੂ ਕਾਲਜ਼ ਤੁਰਾਂ ਅਮਲੋਹ ਵਿਖੇ ਕੈਰੀਅਰ ਕਾਊਂਸਲਿੰਗ ਕੈਂਪ ਲਗਾਇਆ ਜਾਵੇਗਾ ਜਿਸ ਤਹਿਤ ਪ੍ਰਾਰਥੀਆਂ ਨੂੰ ਕੈਰੀਅਰ ਗਾਈਡੈਂਸ ਦਿੱਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਜਿ਼ਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫਸਰ ਸ੍ਰੀਮਤੀ ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਵੱਖ-ਵੱਖ ਸਵੈ ਰੋਜ਼ਗਾਰ ਸਕੀਮਾਂ ਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਕੈਂਪ ਸਵੇਰੇ 10:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਲਗਾਇਆ ਜਾਵੇਗਾ।
ਸ਼੍ਰੀਮਤੀ ਰੁਪਿੰਦਰ ਕੌਰ ਨੇ ਜਿ਼ਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਰੀਅਰ ਕਾਊਂਸਲਿੰਗ ਕੈਂਪ ਵਿੱਚ ਹਿੱਸਾ ਲੈ ਕੇ ਸਰਕਾਰ ਦੀਆਂ ਸਕੀਮਾਂ ਬਾਰੇ ਜਾਣਕਾਰੀ ਹਾਸਲ ਕਰਨ ਤਾਂ ਜੋ ਉਨ੍ਹਾਂ ਨੂੰ ਰੋਜ਼ਗਾਰ ਸਬੰਧੀ ਜਾਣਕਾਰੀ ਮਿਲ ਸਕੇ।
व्हाट्सप्प आइकान को दबा कर इस खबर को शेयर जरूर करें |