ਦਿਨੋਂ ਦਿਨ ਵੱਧ ਰਿਹਾ ਪ੍ਰਦੂਸ਼ਣ ਗੰਭੀਰ ਚਿੰਤਾ ਦਾ ਵਿਸ਼ਾ : ਡਿਪਟੀ ਕਮਿਸ਼ਨਰ – Punjab Daily News

Punjab Daily News

Latest Online Breaking News

ਦਿਨੋਂ ਦਿਨ ਵੱਧ ਰਿਹਾ ਪ੍ਰਦੂਸ਼ਣ ਗੰਭੀਰ ਚਿੰਤਾ ਦਾ ਵਿਸ਼ਾ : ਡਿਪਟੀ ਕਮਿਸ਼ਨਰ

😊 Please Share This News 😊
ਦਿਨੋਂ ਦਿਨ ਵੱਧ ਰਿਹਾ ਪ੍ਰਦੂਸ਼ਣ ਗੰਭੀਰ ਚਿੰਤਾ ਦਾ ਵਿਸ਼ਾ : ਡਿਪਟੀ ਕਮਿਸ਼ਨਰ

– ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਸਮੇਤ ਪਿੰਡ ਸਾਧੂਗੜ੍ਹ ਦੇ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਵਰਤੋਂ ਲਈ ਕੀਤਾ ਜਾਗਰੂਕ

ਫ਼ਤਹਿਗ੍ੜ੍ਹ ਸਾਹਿਬ , 11 ਨਵੰਬਰ (ਮਨੋਜ ਭੱਲਾ ):-ਦਿਨੋਂ ਦਿਨ ਵੱਧ ਰਿਹਾ ਪ੍ਰਦੂਸ਼ਣ ਗੰਭੀਰ ਚਿੰਤਾ ਦਾ ਵਿਸ਼ਾ ਹੈ ਇਸ ਲਈ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਝੋਨੇ ਦੀ ਪਰਾਲੀ ਦੀ  ਸੁਚੱਜੀ ਵਰਤੋਂ ਲਈ ਲੋਕ ਲਹਿਰ ਚਲਾਉਣ ਤਾਂ ਜੋ ਗੁਰੂਆਂ ਪੀਰਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਨੂੰ ਹਮੇਸ਼ਾਂ ਲਈ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਤੋਂ ਨਿਜਾਤ ਦਿਵਾਈ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਪਿੰਡ ਸਾਧੂਗੜ੍ਹ ਵਿਖੇ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਵਰਤੋਂ ਲਈ ਜਾਗਰੂਕ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਨੇ ਹਮੇਸ਼ਾਂ ਦੇਸ਼ ਦੇ ਹੋਰਨਾ ਕਿਸਾਨਾਂ ਦੀ ਅਗਵਾਈ ਕਰਕੇ ਸੂਬੇ ਦੀ ਖੇਤੀ ਨੂੰ ਇੱਕ ਨਵੀਂ ਦਿੱਖ ਪ੍ਰਦਾਨ ਕੀਤੀ ਹੈ ਅਤੇ ਅੱਜ ਲੋੜ ਹੈ ਕਿ ਕਿਸਾਨ ਝੋਨੇ ਦੀ ਪਰਾਲੀ ਦੀ ਸੁਚੱਜੀ ਵਰਤੋਂ ਲਈ ਅੱਗੇ ਆਉਣ ਤਾਂ ਜੋ ਹੋਰਨਾਂ ਕਿਸਾਨਾਂ ਨੂੰ ਵੀ ਅਜਿਹਾ ਕਰਨ ਲਈ ਪ੍ਰੇਰਤ ਕੀਤਾ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਾਲੀ ਦੀ ਸੁਚੱਜੀ ਵਰਤੋਂ ਲਈ ਕਿਸਾਨ ਗਰੁੱਪਾਂ ਤੇ ਸਹਿਕਾਰੀ ਸਭਾਵਾਂ ਨੂੰ ਸਰਕਾਰ ਵੱਲੋਂ ਹੈਪੀ ਸੀਡਰ, ਰੋਟਾਵੇਟਰ, ਮਲਚਰ, ਉਲਟਾਂਵਾ ਹੱਲ, ਸੁਪਰ ਸੀਡਰ ਅਤੇ ਬੇਲਰ ਵਰਗੀਆਂ ਆਧੁਨਿਕ ਖੇਤੀ ਮਸ਼ੀਨਾਂ 80 ਫੀਸਦੀ ਤੱਕ ਸਬਸਿਡੀ ’ਤੇ ਦਿੱਤੀਆਂ ਜਾ ਰਹੀਆਂ ਹਨ। ਜਿਥੋਂ ਕਿਸਾਨ ਕਿਰਾਏ ’ਤੇ ਲੈ ਕੇ ਇਨ੍ਹਾਂ ਦੀ ਵਰਤੋਂ ਕਰ ਸਕਦੇ ਹਨ। ਇਸ ਤੋਂ ਇਲਾਵਾ ਢਾਈ ਏਕੜ ਤੱਕ ਜ਼ਮੀਨ ਦੇ ਮਾਲਕ ਛੋਟੇ ਕਿਸਾਨ ਸਹਿਕਾਰੀ ਸਭਾਵਾਂ ਰਾਹੀਂ ਮੁਫਤ ਵਿੱਚ ਵੀ ਇਸ ਮਸ਼ੀਨਰੀ ਦੀ ਵਰਤੋਂ ਕਰ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿ਼ਲ੍ਹੇ ਦੇ ਖੇਤੀਬਾੜੀ ਤੇ ਸਹਿਕਾਰਤਾ ਵਿਭਾਗ ਵੱਲੋਂ ਹੁਣ ਤੱਕ ਪਰਾਲੀ ਦੀ ਸੁਚੱਜੀ ਵਰਤੋਂ ਲਈ ਕੁੱਲ 2077 ਵੱਖ-ਵੱਖ ਖੇਤੀ ਮਸ਼ੀਨਰਾਂ ਵਿਅਕਤੀਗਤ ਕਿਸਾਨਾਂ, ਕਿਸਾਨ ਗਰੁੱਪਾਂ ਤੇ ਸਹਿਕਾਰੀ ਸਭਾਵਾਂ ਨੂੰ ਮੁਹੱਈਆ ਕਰਵਾਏ ਗਏ ਹਨ। ਇਸ ਮੌਕੇ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀ ਹਿਮਾਂਸ਼ੂ ਗੁਪਤਾ, ਬਲਾਕ ਸੰਮਤੀ ਖੇੜਾ ਦੇ ਚੇਅਰਮੈਨ ਸ਼੍ਰੀ ਗੁਰਮੇਲ ਸਿੰਘ ਰਜਿੰਦਰਗੜ੍ਹ, ਮੁੱਖ ਖੇਤੀਬਾੜੀ ਅਫਸਰ ਡਾ. ਹਰਵਿੰਦਰ ਲਾਲ, ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਸ਼੍ਰੀ ਅਵਿਤੇਸ਼ ਸਿੰਘ ਸੰਧੂ, ਖੇਤੀਬਾੜੀ ਵਿਕਾਸ ਅਫਸਰ ਖੇੜਾ ਡਾ: ਕ੍ਰਿਪਾਲ ਸਿੰਘ, ਡਿਪਟੀ ਪ੍ਰੋਜੈਕਟ ਡਾਇਰੈਕਟਰ ਆਤਮਾ ਡਾ. ਹਰਮਨਜੀਤ ਸਿੰਘ ਤੇ ਡਾ. ਜਤਿੰਦਰ ਸਿੰਘ, ਅਗਾਂਹਵਧੂ ਕਿਸਾਨ ਸੁਰਜੀਤ ਸਿੰਘ, ਅਮਰਿੰਦਰ ਸਿੰਘ, ਗੈਰੀ ਸਾਧੂਗੜ੍ਹ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਮੌਜੂਦ ਸਨ।

व्हाट्सप्प आइकान को दबा कर इस खबर को शेयर जरूर करें 

स्वतंत्र और सच्ची पत्रकारिता के लिए ज़रूरी है कि वो कॉरपोरेट और राजनैतिक नियंत्रण से मुक्त हो। ऐसा तभी संभव है जब जनता आगे आए और सहयोग करे

Donate Now

[responsive-slider id=1466]
error: Content is protected !!