ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵੱਖ ਵੱਖ ਸੇਵਾਵਾਂ ਸਬੰਧੀ ਵਿਸ਼ੇਸ਼ ਕੈਂਪ ਭਲਕੇ – ਡੀ.ਸੀ.

😊 Please Share This News 😊
|
ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵੱਖ ਵੱਖ ਸੇਵਾਵਾਂ ਸਬੰਧੀ ਵਿਸ਼ੇਸ਼ ਕੈਂਪ ਭਲਕੇ – ਡੀ.ਸੀ.
ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸਮੇਤ ਵੱਖ-ਵੱਖ ਵਿਭਾਗਾਂ ਦੇ ਪ੍ਰਤੀਨਿਧੀ ਲੋਕਾਂ ਦੀਆਂ ਸਿ਼ਕਾਇਤਾਂ ਦਾ ਕਰਨਗੇ ਨਿਪਟਾਰਾ
ਫ਼ਤਹਿਗੜ੍ਹ ਸਾਹਿਬ, 11 ਨਵੰਬਰ :(ਮਨੋਜ ਭੱਲਾ )- ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲੋਕਾਂ ਨੂੰ ਸਰਕਾਰ ਦੀਆਂ ਵੱਖ ਵੱਖ ਲੋਕ ਭਲਾਈ ਦੀਆਂ ਸਕੀਮਾਂ ਦਾ ਲਾਭ ਦੇਣ ਲਈ ਭਲਕੇ ਮਿਤੀ 12 ਨਵੰਬਰ ਨੂੰ ਵਿਸ਼ੇਸ਼ ਕੈਂਪ ਲਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਕਾਨੂੰਨੀ ਸੇਵਾਵਾਂ ਸਮੇਤ ਵੱਖ ਵੱਖ ਵਿਭਾਗਾਂ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਇਹ ਕੈਂਪ ਸਵੇਰੇ 10.00 ਵਜੇ ਸ਼ੁਰੂ ਹੋਵੇਗਾ ਜਿਸ ਵਿੱਚ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਿਲ੍ਹਾ ਸਮਾਜਿਕ ਸੁਰੱਖਿਆ ਦਫਤਰ, ਜਿਲ੍ਹਾ ਰੌਜ਼ਗਾਰ ਦਫਤਰ, ਜਿਲ੍ਹਾ ਪ੍ਰੌਗਰਾਮ ਅਫਸਰ, ਲੇਬਰ ਦਫਤਰ, ਸਿਵਲ ਸਰਜਨ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਪ੍ਰਤੀਨਿਧੀਆਂ ਵੱਲੋਂ ਲੋਕਾਂ ਦੀਆਂ ਸਿ਼ਕਾਇਤਾਂ ਸੁਣੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜਿ਼ਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਲਗਾਏ ਜਾ ਰਹੇ ਇਸ ਕੈਂਪ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਲੈਣਾ ਚਾਹੀਦਾ ਹੈ ਕਿਉਂਕਿ ਇੱਕੋ ਛੱਤ ਹੇਠ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸਿ਼ਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ।
ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ-ਕਮ-ਜਿ਼ਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਨਿਰਭਓ ਸਿੰਘ ਗਿੱਲ ਨੇ ਦੱਸਿਆ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਆਦੇਸ਼ਾਂ ਅਨੁਸਾਰ ਇਸ ਕੈਂਪ ਦੌਰਾਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਤਹਿਗੜ੍ਹ ਸਾਹਿਬ ਤੋਂ ਮਿਲਣ ਵਾਲੀਆਂ ਕਾਨੂੰਨੀ ਸੇਵਾਵਾਂ ਜਿਵੇਂ ਕਿ ਮੁਫਤ ਕਾਨੂੰਨੀ ਸਲਾਹ, ਕੋਈ ਵੀ ਕੇਸ ਕਰਨ ਲਈ ਵਕੀਲ ਦੀਆਂ ਮੁਫਤ ਸੇਵਾਵਾਂ, ਕੋਰਟ ਵਿੱਚ ਲੰਬਿਤ ਕੇਸ ਨੂੰ ਸਲਝਾਉਣ ਲਈ ਸਮਝੋਤਾ ਸਦਨ ਦੀਆਂ ਸੇਵਾਵਾਂ, ਜਨ ਉਪਯੋਗੀ ਸੇਵਾਵਾਂ ਦੇ ਝਗੜਿਆਂ ਸਬੰਧੀ ਸਥਾਈ ਲੋਕ ਅਦਾਲਤ, ਪੰਜਾਬ ਪੀੜਤ ਮੁਆਵਜ਼ਾ ਸਕੀਮ, 2017 ਅਤੇ ਨਾਲਸਾ ਦੀ ਪੀੜਤ ਔਰਤ ਮੁਆਵਜ਼ਾ ਸਕੀਮ/ਸਰੀਰਕ ਸੋਸ਼ਣ ਦਾ ਸ਼ਿਕਾਰ ਅਤੇ ਹੋਰ ਜ਼ੁਰਮ ਸਕੀਮ, 2018 ਬਾਰੇ ਵੀ ਵਿਸਥਾਰ ਸਹਿਤ ਦੱਸਿਆ ਜਾਵੇਗਾ।
व्हाट्सप्प आइकान को दबा कर इस खबर को शेयर जरूर करें |