ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਕੀਤਾ ਗਿਆ ਫੀਵਰ ਸਰਵੇਖਣ

😊 Please Share This News 😊
|
ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਕੀਤਾ ਗਿਆ ਫੀਵਰ ਸਰਵੇਖਣ
ਫ਼ਤਹਿਗੜ੍ਹ ਸਾਹਿਬ , 12 ਨਵੰਬਰ (ਮਨੋਜ ਭੱਲਾ ) :-ਲਾਘਲੇ ਜਿ਼ਲ੍ਹੇ ਵਿੱਚ ਡੇਂਗੂ ਦੇ ਵੱਧ ਰਹੇ ਕੇਸਾਂ ਨੂੰ ਵੇਖਦੇ ਹੋਏ ਜਿ਼ਲ੍ਹਾ ਸਿਹਤ ਵਿਭਾਗ ਸਰਗਰਮ ਹੋ ਗਿਆ ਹੈ ਅਤੇ ਵਿਭਾਗ ਦੀਆਂ ਟੀਮਾਂ ਵੱਲੋਂ ਪਿੰਡਾਂ ਵਿੱਚ ਫੀਵਰ ਸਰਵੇਖਣ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਨੰਦਪੁਰ ਕਲੌੜ ਡਾ. ਭੁਪਿੰਦਰ ਸਿੰਘ ਨੇ ਦੱਸਿਆ ਕਿ ਹੈਲਥ ਇੰਸਪੈਕਟਰ ਰਜਿੰਦਰ ਸਿੰਘ ਵੱਲੋ ਪਰਦੀਪ ਸਿੰਘ ਅਤੇ ਸੁਖਵਿੰਦਰ ਸਿੰਘ ’ਤੇ ਅਧਾਰਤ ਟੀਮ ਨੇ ਨੰਦਪੁਰ ਕਲੌੜ ਵਿਖੇ ਡੇਂਗੂ ਤੋਂ ਪੀੜ੍ਹਤ ਮਰੀਜ ਦੇ ਘਰ ਦਾ ਦੌਰਾ ਕੀਤਾ ਅਤੇ ਇਲਾਕੇ ਦਾ ਸਰਵੇਖਣ ਕੀਤਾ ਗਿਆ। ਇਸ ਤੋਂ ਇਲਾਵਾ ਲੋਕਾਂ ਨੂੰ ਡੇਂਗੂ ਦੀ ਰੋਕਥਾਮ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਵੀ ਜਾਗਰੂਕ ਕੀਤਾ ਗਿਆ।ਡਾ. ਭੁਪਿੰਦਰ ਸਿੰਘ ਦੱਸਿਆ ਕਿ ਸਿਵਲ ਸਰਜਨ ਡਾ. ਹਰਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੇਂਗੂ ਦੀ ਰੋਕਥਾਮ ਸਬੰਧੀ ਡੋਰ-ਟੂ-ਡੋਰ ਸਰਵੇ ਕੀਤਾ ਜਾ ਰਿਹਾ ਹੈ ਤੇ ਲੋਕਾਂ ਨੂੰ ਡੇਂਗੂ ਦੀ ਰੋਕਥਾਮ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਤੋਂ ਬਚਾਅ ਸਬੰਧੀ ਆਪਣੇ ਘਰਾਂ ਨੂੰ ਅੰਦਰੋਂ ਤੇ ਬਾਹਰੋਂ ਸਾਫ ਸੁਥਰਾ ਰੱਖਿਆ ਜਾਵੇ, ਕੂਲਰਾਂ ਦੇ ਪਾਣੀ ਨੂੰ ਹਰ ਹਫਤੇ ਬਦਲਿਆ ਜਾਵੇ, ਘਰਾਂ ਦੀਆਂ ਛੱਤਾਂ ਉਪਰ ਟੁੱਟੇ ਹੋਏ ਬਰਤਨਾਂ ਵਿੱਚ ਪਾਣੀ ਜਮ੍ਹਾਂ ਨਾ ਹੋਣ ਦਿੱਤਾ ਜਾਵੇ, ਸੋਣ ਵੇਲੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਮੱਛਰ ਮਾਰਨ ਵਾਲੇ ਹੋਰ ਯੰਤਰਾਂ ਦੀ ਵਰਤੋਂ ਕੀਤੀ ਜਾਵੇ।
ਐਸ.ਐਮ.ਓ. ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਘਰਾਂ ਵਿੱਚੋਂ ਮੱਛਰਾਂ ਦੇ ਖਾਤਮੇ ਲਈ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਜਿਹੜੇ ਘਰਾਂ ਵਿੱਚੋਂ ਡੇਂਗੂ ਦਾ ਲਾਰਵਾ ਮਿਲਦਾ ਹੈ ਉਸ ਦਾ ਚਲਾਨ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਇਸ ਸਬੰਧੀ ਵੱਖ-ਵੱਖ ਪ੍ਰਚਾਰ ਸਾਧਨਾਂ ਰਾਹੀਂ ਪ੍ਰਚਾਰ ਕਰਵਾਇਆ ਜਾ ਰਿਹਾ ਹੈ ਅਤੇ ਮੱਛਰ ਮਾਰਨ ਵਾਲੀ ਦਵਾਈ ਦੇ ਸਪਰੇਅ ਕਰਵਾਏ ਜਾ ਰਹੇ ਹਨ।
ਸਿਹਤ ਵਿਭਾਗ ਵੱਲੋਂ ਡੇਂਗੂ ਦੀ ਰੋਕਥਾਮ ਲਈ ਚੈਕਿੰਗ ਕਰਦੀਆਂ ਟੀਮਾਂ
व्हाट्सप्प आइकान को दबा कर इस खबर को शेयर जरूर करें |