ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ ਜਾਰੀ ਕੀਤੇ 907.41 ਕਰੋੜ ਰੁਪਏ: ਡੀ.ਸੀ.

😊 Please Share This News 😊
|
ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ ਜਾਰੀ ਕੀਤੇ 907.41 ਕਰੋੜ ਰੁਪਏ: ਡੀ.ਸੀ.

ਫ਼ਤਹਿਗੜ੍ਹ ਸਾਹਿਬ, 13 ਨਵੰਬਰ:(ਮਨੋਜ ਭੱਲਾ)-ਜਿ਼ਲ੍ਹੇ ਵਿੱਚ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਹੁਣ ਤੱਕ ਕਿਸਾਨਾਂ ਨੂੰ 907.41 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਅਤੇ ਮੰਡੀਆਂ ਵਿੱਚੋਂ ਹੁਣ ਤੱਕ 04 ਲੱਖ 57 ਹਜ਼ਾਰ 864 ਮੀਟਰਕ ਟਨ ਝੋਨੇ ਦੀ ਲਿਫਟਿੰਗ ਕਰਵਾਈ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਜਿ਼ਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 05 ਲੱਖ02 ਹਜ਼ਾਰ 648 ਮੀਟਰਕ ਟਨ ਝੌਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 05 ਲੱਖ 02 ਹਜ਼ਾਰ 648 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।
ਸ਼੍ਰੀਮਤੀ ਪੂਨਮਦੀਪ ਕੌਰ ਨੈ ਦੱਸਿਆ ਕਿ ਹੁਣ ਤੱਕ ਖਰੀਦੇ ਗਏ ਝੋਨੇ ਵਿੱਚੋਂ ਪਨਗ੍ਰੇਨ ਵੱਲੋਂ 2,20,892 ਮੀਟਰਕ ਟਨ, ਮਾਰਕਫੈਡ 1,05,924, ਪਨਸਪ ਵੱਲੋਂ1,08,010 ਵੇਅਰ ਹਾਊਸ ਵੱਲੋਂ 58,169 , ਐਫ.ਸੀ.ਆਈ. ਵੱਲੋਂ 8139 ਮੀਟਰਕ ਟਨ ਤੇ ਵਪਾਰੀਆਂ ਵੱਲੋਂ 1515 ਮੀਟਰਕ ਟਨ ਝੌਨੇ ਦੀ ਖਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਝੌਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਲੱਗਣ ਦਾ ਖ਼ਤਰਾ ਬਣਿਆਂ ਰਹਿੰਦਾ ਹੈ ਅਤੇ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਇਸ ਲਈ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਜਮੀਨ ਵਿੱਚ ਹੀ ਵਾਹੁਣ ਨੂੰ ਤਰਜ਼ੀਹ ਦਿੱਤੀ ਜਾਵੇ ਅਤੇ ਅਜਿਹਾ ਕਰਨ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਣ ਨੂੰ ਠੱਲ ਪਾਈ ਜਾ ਸਕਦੀ ਹੈ ਉਥੇ ਹੀ ਫਸਲ ਦੇ ਝਾੜ ਵਿੱਚ ਵੀ ਵਾਧਾ ਹੁੰਦਾ ਹੈ।
व्हाट्सप्प आइकान को दबा कर इस खबर को शेयर जरूर करें |