ਜਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿਚ ਵੋਟ ਬਣਾਓ ਤੇ ਵੋਟ ਪਾਓ ਦੇ ਨਾਅਰੇ ਨੂੰ ਲੈ ਕੇ ਕੱਢੀ ਗਈ ਮੈਰਾਥਨ ਦੌੜ – Punjab Daily News

Punjab Daily News

Latest Online Breaking News

ਜਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿਚ ਵੋਟ ਬਣਾਓ ਤੇ ਵੋਟ ਪਾਓ ਦੇ ਨਾਅਰੇ ਨੂੰ ਲੈ ਕੇ ਕੱਢੀ ਗਈ ਮੈਰਾਥਨ ਦੌੜ

😊 Please Share This News 😊

ਜਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿਚ ਵੋਟ ਬਣਾਓ ਤੇ ਵੋਟ ਪਾਓ ਦੇ ਨਾਅਰੇ ਨੂੰ ਲੈ ਕੇ ਕੱਢੀ ਗਈ ਮੈਰਾਥਨ ਦੌੜ

  • ਫ਼ਤਹਿਗੜ੍ਹ ਸਾਹਿਬ, 14 ਨਵੰਬਰ(ਮਨੋਜ ਭੱਲਾ)-ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ ਬਾਲ ਦਿਵਸ ਮੌਕੇ ਵੋਟ ਬਣਵਾਉਣ ਅਤੇ ਵੋਟ ਪਾਉਣ ਦੇ ਨਾਅਰੇ ਨੂੰ ਲੈ ਕੇ ਪੂਰੇ ਜਿਲ੍ਹੇ ਅੰਦਰ ਸਵੀਪ ਪ੍ਰੋਜੈਕਟ ਤਹਿਤ ਰਿਲੇ ਦੌੜ ਆਯੋਜਿਤ ਕੀਤੀ ਗਈ। ਇਹ ਰਿਲੇ ਦੌੜ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ `ਤੇ ਜਿਲ੍ਹੇ ਦੇ ਵੱਖ ਵੱਖ ਸਕੂਲਾਂ ਵਿਚ ਸਕੂਲੀ ਵਿਦਿਆਰਥੀਆਂ ਵੱਲੋਂ ਕੱਢੀ ਗਈ।ਇਸ ਰਿਲੇ ਦੌੜ ਦਾ ਉਦੇਸ਼ ਲੋਕਾਂ ਤੱਕ ਵੱਧ ਤੋਂ ਵੱਧ ਸੰਦੇਸ਼ ਪਹੁੰਚਾਉਣਾ ਹੈ ਕਿ ਜਿੰਨਾਂ ਦੀ ਵੋਟ ਅਜੇ ਨਹੀਂ ਬਣੀ ਉਹ ਆਪਣੀ ਵੋਟ ਬਣਵਾਉਣ ਅਤੇ ਜਿੰਨਾਂ ਦੀ ਬਣੀ ਹੋਈ ਹੈ ਉਹ ਆਪਣੀ ਵੋਟ ਲਾਜ਼ਮੀ ਤੌਰ `ਤੇ ਪਾਉਣ।

ਓਹਨਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਹਰ ਵਿਅਕਤੀ ਤੱਕ ਵੋਟ ਪਾਉਣ ਦੇ ਸੰਦੇਸ਼ ਨੂੰ ਪਹੰਚਾਉਣ ਲਈ ਰੈਲੀ ਆਯੋਜਤ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਵਿਦਿਆਰਥੀ ਤੇ ਨੌਜਵਾਨ ਦੇਸ਼ ਦਾ ਭਵਿੱਖ ਹਨ। ਉਨ੍ਹਾਂ ਕਿਹਾ ਕਿ 18 ਸਾਲ ਪੂਰੀ ਕਰ ਚੁੱਕੇ ਹਰੇਕ ਵਿਅਕਤੀ ਨੂੰ ਵੋਟ ਬਣਵਾਉਣੀ ਚਾਹੀਦੀ ਹੈ ਅਤੇ ਵੋਟ ਪਾਉਣੀ ਵੀ ਲਾਜ਼ਮੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵੋਟ ਪਾਉਣਾ ਸਾਡਾ ਅਧਿਕਾਰ ਹੈ ਤੇ ਇਕ ਇਕ ਵੋਟ ਕੀਮਤੀ ਹੁੰਦੀ ਹੈ ਤੇ ਵੋਟ ਪਾਉਣ ਨਾਲ ਅਸੀਂ ਲੋਕਤੰਤਰ ਸਮਾਜ ਦੀ ਸਿਰਜਣਾ ਕਰਨ ਵਿਚ ਆਪਣਾ ਯੋਗਦਾਨ ਪਾ ਸਕਦੇ ਹਾਂ ਅਤੇ ਸਾਨੂੰ ਬਿਨਾਂ ਕਿਸੇ ਡਰ ਤੇ ਭੈਅ `ਤੇ ਆਪਣੀ ਮਰਜੀ ਅਨੁਸਾਰ ਉਮੀਦਵਾਰ ਨੂੰ ਵੋਟ ਪਾਉਣੀ ਚਾਹੀਦੀ ਹੈ।

ਜਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਸੀ ਪਠਾਣਾ (ਲੜਕੇ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਸਤਫਾਬਾਦ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਦਪੁਰ ਕਲੌੜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇੜਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੂੰਨੀ ਕਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਾਲੀ ਆਲਾ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਮਾਣੋ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਲੌਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੱਧੂਪੁਰਾ ਕਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਘੋਲ (ਲੜਕੇ), ਮਾਤਾ ਗੁਜਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਗਸ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਬਜਵਾੜਾ, ਸਰਕਾਰੀ ਹਾਈ ਸਕੂਲ ਸਰਹਿੰਦ ਸ਼ਹਿਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਲੇਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਜੋਲੀ ਕਲਾਂ, ਸਰਕਾਰੀ ਹਾਈ ਸਕੂਲ ਚਨਾਰਥਲ ਖੁਰਦ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਗਤਪੁਰ ਸੋਢੀਆਂ, ਸਰਕਾਰੀ ਹਾਈ ਸਕੂਲ ਹਰਬੰਸਪੁਰਾ, ਸਰਕਾਰੀ ਹਾਈ ਸਕੂਲ ਅਲੀਪੁਰ ਸੋਢੀਆਂ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਲੋਹ (ਲੜਕੇ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਰਾਇਣਗੜ੍ਹ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲਾਣਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਗੜ੍ਹ (ਲੜਕੇ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਏਪੁਰ ਮਾਜਰੀ ਅਤੇ ਸਰਕਾਰੀ ਹਾਈ ਸਕੂਲ ਡਡਹੇੜੀ ਦੇ ਸਕੂਲਾਂ ਵਿੱਚ ਰਿਲੇ ਦੌੜ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ ਸਵੀਪ ਟੀਮਾਂ ਨੇ ਇਸ ਮੌਕੇ ਮੈਰਾਥਨ ਦੌੜ ਵਿੱਚ ਭਾਗ ਲੈਣ ਵਾਲੇ ਬੱਚਿਆਂ ਵਿੱਚ ਵੋਟ ਦੇ ਅਧਿਕਾਰ ਅਤੇ ਫਰਜਾਂ ਬਾਰੇ ਜਾਗਰੂਕਤਾ ਫੈਲਾਈ। ਸਾਰੇ ਪ੍ਰਤੀਯੋਗੀਆਂ ਨੇ ਪ੍ਰਣ ਕੀਤਾ ਕਿ ਉਹ ਲੋਕਤੰਤਰ ਦੇ ਜਸ਼ਨ ਵਿੱਚ ਵੱਧ ਚੜਕੇ ਹਿੱਸਾ ਲੈਣਗੇ।

व्हाट्सप्प आइकान को दबा कर इस खबर को शेयर जरूर करें 

स्वतंत्र और सच्ची पत्रकारिता के लिए ज़रूरी है कि वो कॉरपोरेट और राजनैतिक नियंत्रण से मुक्त हो। ऐसा तभी संभव है जब जनता आगे आए और सहयोग करे

Donate Now

[responsive-slider id=1466]
error: Content is protected !!