ਜ਼ਿਲ੍ਹਾ ਪੁਲੀਸ ਵੱਲੋਂ 14 ਨਵੰਬਰ ਨੂੰ ਚਲਾਨ ਮੁਕਤ ਦਿਵਸ ਵਜੋਂ ਮਨਾਇਆ ਗਿਆ

😊 Please Share This News 😊
|
ਜ਼ਿਲ੍ਹਾ ਪੁਲੀਸ ਵੱਲੋਂ 14 ਨਵੰਬਰ ਨੂੰ ਚਲਾਨ ਮੁਕਤ ਦਿਵਸ ਵਜੋਂ ਮਨਾਇਆ ਗਿਆ
ਫਤਿਹਗੜ੍ਹ ਸਾਹਿਬ, 14 ਨਵੰਬਰ,ਜ਼ਿਲ੍ਹਾ ਪੁਲੀਸ ਫਤਿਹਗੜ੍ਹ ਸਾਹਿਬ ਵੱਲੋਂ ਬਾਲ ਦਿਵਸ 14 ਨਵੰਬਰ ਨੂੰ ਸੜਕ ਸੁਰੱਖਿਆ ਮੁਹਿੰਮ ਚਲਾਨ ਮੁਕਤ ਦਿਵਸ ਵਜੋਂ ਬਾਬਾ ਬੰਦਾ ਸਿੰਘ ਬਹਾਦਰ ਸਾਹਿਬ ਵਿਖੇ ਟਰੈਫਿਕ ਇੰਚਾਰਜ ਇੰਸਪੈਕਟਰ ਜਸਪਾਲ ਸਿੰਘ ਦੀ ਅਗਵਾਈ ਵਿਚ ਮਨਾਇਆ ਗਿਆ ਇਸ ਮੌਕੇ ਡਾਇਰੈਕਟਰ ਪੈਪਸੂ ਰੋਡ ਟਰਾਂਸਪੋਰਟ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸ਼੍ਰੀ ਸੁਭਾਸ਼ ਸੂਦ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ
ਸ੍ਰੀ ਸੁਭਾਸ਼ ਸੂਦ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਚਰਨਜੀਤ ਸਿੰਘ ਚੰਨੀ ਜੀ ਦੀ ਯੋਗ ਰਹਿਨੁਮਾਈ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਸ੍ਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਯੋਗ ਅਗਵਾਈ ਹੇਠ ਟਰਾਂਸਪੋਰਟ ਵਿਭਾਗ ਨਵੀਆਂ ਪੁਲਾਘਾਂ ਪੁੱਟ ਰਿਹਾ ਹੈ। ਉਨ੍ਹਾਂ ਦੀ ਸੁਚੱਜੀ ਸੋਚ ਸਦਕਾ 14 ਨਵੰਬਰ ਨੂੰ ਚਲਾਨ ਮੁਕਤ ਦਿਵਸ ਵਜੋਂ ਮਨਾਇਆ ਗਿਆ ਹੈ। ਇਸ ਮੌਕੇ ਪੁਲਿਸ ਵਿਭਾਗ ਵੱਲੋਂ ਸੜਕ ਸੁਰੱਖਿਆ ਸਬੰਧੀ ਸਹੁੰ ਵੀ ਚੁਕਾਈ ਗਈ ਅਤੇ ਲੋਕਾਂ ਨੂੰ ਸੜਕ ਸੁਰੱਖਿਆ ਦੇ ਨਿਯਮ ਪ੍ਰਤੀ ਜਾਗਰੂਕ ਕਰਨ ਵਾਲਾ ਲਿਟਰੇਚਰ ਵੀ ਵੰਡਿਆ ਗਿਆ ਅਤੇ ਲੋਕਾਂ ਨੂੰ ਸੜਕ ਸੁਰੱਖਿਆ ਦੇ ਨਿਯਮ ਪ੍ਰਤੀ ਜਾਗਰੂਕ ਵੀ ਕੀਤਾ ਗਿਆ ਮੌਕੇ ਤੇ ਮੌਜੂਦ ਸ਼ਖਸੀਅਤਾਂ ਨੂੰ ਸੜਕ ਸੁਰੱਖਿਆ ਦੇ ਬੈਜ ਵੀ ਲਗਾਏ ਗਏ।
ਇਸ ਮੌਕੇ ਸਬ ਇੰਸਪੈਕਟਰ ਹਰਜੀਤ ਸਿੰਘ ਅਸਿਸਟੈਂਟ ਸਬ ਇੰਸਪੈਕਟਰ ਪਰਮਿੰਦਰ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜਰ ਸਨ।
व्हाट्सप्प आइकान को दबा कर इस खबर को शेयर जरूर करें |