22 ਨਵੰਬਰ ਤੱਕ ਰਾਜ ਵਿੱਚ ਚੱਲ ਰਹੀ ਡੀ ਏ ਪੀ ਖਾਦ ਦੀ ਕਿੱਲਤ ਦੂਰ ਹੋ ਜਾਵੇਗੀ – ਰਣਦੀਪ ਸਿੰਘ ਨਾਭਾ

😊 Please Share This News 😊
|
22 ਨਵੰਬਰ ਤੱਕ ਰਾਜ ਵਿੱਚ ਚੱਲ ਰਹੀ ਡੀ ਏ ਪੀ ਖਾਦ ਦੀ ਕਿੱਲਤ ਦੂਰ ਹੋ ਜਾਵੇਗੀ – ਰਣਦੀਪ ਸਿੰਘ ਨਾਭਾ
ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਸਮੂਹ ਕੌਂਸਲਰਾ ਨਾਲ਼ ਕੀਤੀ ਮੀਟਿੰਗ: ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ
ਫਤਹਿਗੜ੍ਹ ਸਾਹਿਬ 15 ਨਵੰਬਰ (ਮਨੋਜ ਭੱਲਾ )-ਪੰਜਾਬ ਵਿੱਚ ਚੱਲ ਰਹੇ ਡੀ ਏ ਪੀ ਖਾਦ ਦੇ ਸੰਕਟ ਤੇ ਰਾਜ ਦੇ ਖੇਤੀਬਾੜ੍ਹੀ ਤੇ ਕਿਸਾਨ ਭਲਾਈ ਵਿਭਾਗ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਪੰਜਾਬ, ਸ. ਰਣਦੀਪ ਸਿੰਘ ਨਾਭਾ ਨੇ ਸਪੱਸ਼ਟ ਕੀਤਾ ਹੈ ਕਿ 22 ਨਵੰਬਰ ਤੱਕ ਰਾਜ ਵਿੱਚ ਚੱਲ ਰਹੀ ਡੀ ਏ ਪੀ ਖਾਦ ਦੀ ਕਿੱਲਤ ਨੂੰ ਦੂਰ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤਰੀਕ ਤੋਂ ਬਾਅਦ ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਡੀ ਏ ਪੀ ਖਾਦ ਦੀ ਕਮੀ ਨਹੀ ਆਵੇਗੀ।
ਸ. ਨਾਭਾ ਨੇ ਦੱਸਿਆ ਕਿ ਰਾਜ ਵਿੱਚ ਡੀ ਏ ਪੀ ਖਾਦ ਦੇ ਮੁਕੰਮਲ ਪ੍ਰਬੰਧਾਂ ਲਈ ਖੇਤੀਬਾੜ੍ਹੀ ਵਿਭਾਗ ਦੀ ਟੀਮ ਦਿੱਲੀ ਵਿਖੇ ਕੇਂਦਰ ਸਰਕਾਰ ਨਾਲ ਲਗਾਤਾਰ ਰਾਬਤਾ ਬਣਾ ਕਿ ਸੂਬੇ ਨੂੰ ਡੀ ਏ ਪੀ ਦੀ ਕਿੱਲਤ ਤੋਂ ਬਾਹਰ ਕੱਢਣ ਲਈ ਡਟੀ ਹੋਈ ਹੈ। ਖੇਤੀਬਾੜ੍ਹੀ ਤੇ ਕਿਸਾਨ ਭਲਾਈ ਵਿਭਾਗ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਪੰਜਾਬ ਨੇ ਦੱਸਿਆ ਕਿ ਕਣਕ ਦੀ ਬਿਜਾਈ ਦੌਰਾਨ ਡੀ ਏ ਪੀ ਦੀ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ । ਉਨ੍ਹਾਂ ਕਿਹਾ ਕਿ ਕਣਕ ਦੀ ਬਿਜਾਈ ਦੇ ਸੀਜਨ ਦੀ ਸ਼ੁਰੂਆਤ ਦੌਰਾਨ ਪੰਜਾਬ ਵਿੱਚ ਤਿੰਨ ਫੀਸਦੀ ਤੋਂ ਘੱਟ ਸੀ, ਡੀ ਏ ਪੀ ਖਾਦ ਦਾ ਮੌਜੂਦਾ ਸਟਾਕ ਹੁਣ ਵੱਧ ਕੇ 86 ਫੀਸਦੀ ਹੋ ਚੁੱਕਿਆ ਹੈ । ਉਨ੍ਹਾਂ ਕਿਹਾ ਕਿ ਖੇਤੀਬਾੜ੍ਹੀ ਵਿਭਾਗ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਰੋਜਾਨਾ 07 ਰੈਕ ਡੀ ਏ ਪੀ ਖਾਦ ਦੇ ਪੰਜਾਬ ਰਾਜ ਵਿੱਚ ਆਉਣ ਲੱਗ ਪਏ ਹਨ ਅਤੇ 30 ਨਵੰਬਰ ਤੱਕ ਚੱਲਣ ਵਾਲੀ ਕਣਕ ਦੀ ਬਿਜਾਈ ਵਿੱਚ ਡੀ ਏ ਪੀ ਦੀ ਕਿਤੇ ਵੀ ਘਾਟ ਨਹੀਂ ਰਹੇਗੀ।
ਮੰਡੀ ਗੋਬਿੰਦਗੜ੍ਹ ਅਤੇ ਅਮਲੋਹ ਦੇ ਦੌਰੇ ਦੌਰਾਨ ਉਨ੍ਹਾਂ ਨੇ ਵੱਖ ਵੱਖ ਸਮਾਗਮਾਂ ਵਿੱਚ ਹਿੱਸਾ ਲਿਆ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਸਵ.ਜਵਾਹਰ ਲਾਲ ਨਹਿਰੂ ਦੇ ਜਨਮ ਦਿਹਾੜੇ ਨੂੰ ਸਮਰਪਿਤ ਜਨ ਜਾਗਰਣ ਅਭਿਆਨ ਦੀ ਸੁਰੂਆਤ ਵੀ ਕੀਤੀ।ਇਸ ਮੌਕੇ ਹਲਕਾ ਬਸੀ ਪਠਾਣਾ ਦੇ ਵਿਧਾਇਕ ਸ. ਗੁਰਪ੍ਰੀਤ ਸਿੰਘ ਜੀ ਪੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਤਿਹਾਸਿਕ ਫੈਸਲੇ ਲ਼ੈ ਕੇ ਸੂਬੇ ਦੇ ਲੋਕਾਂ ਨੂੰ ਰੋਜਾਨਾ ਨਵੀਆਂ ਰਾਹਤਾਂ ਦੇ ਰਹੀ ਹੈ। ਇਸੇ ਤਹਿਤ ਡੀਜ਼ਲ 05 ਰੂਪ ਅਤੇ ਪੈਟਰੋਲ 10 ਰੁਪਏ ਸਸਤਾ ਕੀਤਾ ਗਿਆ ਹੈ।ਇਸੇ ਦੌਰਾਨ ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਸ. ਨਾਭਾ ਨੇ ਕਿਹਾ ਕਿ ਸ਼੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣ ਲਈ ਕੇਂਦਰ ਸਰਕਾਰ ਨੂੰ ਕਿਹਾ ਗਿਆ ਹੈ ਨਾਲ ਹੀ ਕੇਂਦਰ ਸਰਕਾਰ ਵੱਲੋਂ ਬੀ ਐਸ ਐਫ ਦੇ ਅਧਿਕਾਰ ਖੇਤਰ ਨੂੰ ਵਧਾ ਕੇ 50 ਕਿਲੋਮੀਟਰ ਕੀਤੇ ਜਾਣ ਤੇ ਕਿਹਾ ਕਿ ਸੰਭਵ ਹੈ ਕਿ ਪਿਛਲੇ ਮੁੱਖ ਮੰਤਰੀ ਵੱਲੋਂ ਕੋਈ ਗਲਤੀ ਹੋਈ ਹੋਵੇ, ਤਾਂ ਇਸ ਵਿੱਚ ਸੁਧਾਰ ਕੀਤਾ ਜਾਣਾ ਚਾਹੀਦਾ ਹੈ।
ਸ. ਨਾਭਾ ਨੇ ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਜਿਹੜੇ ਕਿਸਾਨ ਕਰਜ਼ੇ ਦੀ ਮਾਰ ਨਾ ਝੱਲਦੇ ਹੋਏ ਖੁਦਕੁਸ਼ੀਆਂ ਕਰ ਚੁੱਕੇ ਹਨ ਉਨ੍ਹਾਂ ਦੇ ਪਰਿਵਾਰਾਂ ਨੂੰ 05 ਲੱਖ ਰੁਪਏ ਦੀ ਮਾਲੀ ਸਹਾਇਤਾ ਦੇ ਨਾਲ ਨਾਲ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦੇਣ ਲਈ ਵਚਨਬੱਧ ਹੈ। ਉਨ੍ਹਾਂ ਪਿਛਲੇ ਦਿਨੀ ਹੋਏ ਫਸਲਾਂ ਦੇ ਨੁਕਸਾਨ ਦੇ ਮੁਆਵਜੇ ਸਬੰਧੀ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸਰਕਾਰ ਵੱਲੋਂ ਫਸਲਾਂ ਦੀ ਗੋਦਾਵਰੀ ਕਰਵਾਈ ਜਾ ਰਹੀ ਹੈ ਅਤੇ ਜਿਹੜੇ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਨੂੰ ਮੁਆਵਜਾ ਦਿੱਤਾ ਜਾਵੇਗਾ।ਸ. ਰਣਦੀਪ ਸਿੰਘ ਨਾਭਾ ਨੇ ਨਗਰ ਕੌਂਸਲ ਦਫਤਰ ਮੰਡੀ ਗੋਬਿੰਦਗੜ੍ਹ ਵਿਖੇ ਸਮੂਹ ਕੌਸਲਰਾਂ ਨਾਲ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲੈਣ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ ਅਤੇ ਕੰਮ ਦੀ ਗੁਣਵੱਤਾ ਵਿੱਚ ਕਿਸੇ ਕਿਸਮ ਦਾ ਵੀ ਸਮਝੋਤਾ ਬਰਦਾਸ਼ਤ ਨਹੀ ਕੀਤਾ ਜਾਵੇਗਾ।
ਸ ਨਾਭਾ ਨੇ ਇਸ ਮੌਕੇ ਮੰਡੀ ਗੋਬਿੰਦਗੜ੍ਹ ਦੇ ਵਾਰਡ ਨੰਬਰ 11 ਵਿੱਚ ਪਾਰਕ ਦਾ ਉਦਘਾਟਨ ਕੀਤਾ। ਅਮਲੋਹ ਵਿਖੇ ਪੰਜਾਬ ਨਿਰਮਾਣ ਸਕੀਮ ਅਧੀਨ ਪੰਚਾਇਤਾਂ ਨੂੰ ਚੈਕ ਵੀ ਵੰਡੇ। ਇਸ ਮੌਕੇ ਜਿਲ੍ਹਾ ਯੋਜਨਾ ਕਮੇਟੀ ਦੇ ਪ੍ਰਧਾਨ ਹਰਿੰਦਰ ਸਿੰਘ ਭਾਂਬਰੀ, ਡਾਇਰੈਕਟਰ ਪੀ ਆਰ ਟੀ ਸੀ, ਸ਼੍ਰੀ ਸੁਭਾਸ਼ ਸੂਦ, ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਹਰਪ੍ਰੀਤ ਪ੍ਰਿੰਸ, ਕਾਰਜ ਸਾਧਕ ਅਫਸਰ ਕੇ ਐਸ ਬਰਾੜ, ਰਾਮ ਕ੍ਰਿਸ਼ਨ ਭੱਲਾ, ਹਰਪ੍ਰੀਤ ਸਿੰਘ, ਅਸ਼ੋਕ ਸ਼ਰਮਾ ਸੀਨਿਅਰ ਮੀਤ ਪ੍ਰਧਾਨ, ਬਲਾਕ ਪ੍ਰਧਾਨ ਸੰਜੀਵ ਦੱਤਾ, ਕੌਂਸਲਰ ਰਜਿੰਦਰ ਬਿੱਟੂ, ਜੋਗਿੰਦਰ ਸਿੰਘ ਮੈਨੀ, ਨੀਲਮ ਰਾਣੀ, ਬਲਜਿੰਦਰ ਸਿੰਘ ਭੱਟੋਂ, ਜੋਗਿੰਦਰ ਸਿੰਘ ਮੈਨੀ, ਪ੍ਰੇਮ ਸਿੰਘ ਖਬੜਾ, ਮੋਹਿੰਦਰ ਭਜਣੀ ਤੋਂ ਇਲਾਵਾ ਸਮੂਹ ਕੌਂਸਲਰ ਮੰਡੀ ਗੋਬਿੰਦਗੜ ਹਾਜ਼ਰ ਸਨ।
व्हाट्सप्प आइकान को दबा कर इस खबर को शेयर जरूर करें |