ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 17 ਨਵੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

😊 Please Share This News 😊
|
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 17 ਨਵੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ
ਫਤਹਿਗੜ੍ਹ ਸਾਹਿਬ, 15 ਨਵੰਬਰ(ਮਨੋਜ ਭੱਲਾ)-ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਤਹਿਗੜ੍ਹ ਸਾਹਿਬ ਵੱਲੋਂ 17 ਨਵੰਬਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਇੱਕ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਸ਼ਮੂਲੀਅਤ ਕਰਨ ਵਾਲੇ ਕੰਪਨੀ ਸੱਤਿਆ ਮਾਇਕਰੋ ਫਾਇਨਾਂਸ ਵੱਲੋਂ ਵੱਖ-ਵੱਖ ਪੋਸਟਾਂ ਘਟੋ -ਘਟ 12ਵੀਂ ਪਾਸ (ਕੇਵਲ ਪੁਰਸ਼ਾਂ ਲਈ) ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ। ਜਿਸ ਵਿੱਚ ਉਮਰ ਹੱਦ 18 ਤੋਂ 26 ਸਾਲ ਅਤੇ ਤਜਰਬੇਕਾਰ ਉਮੀਦਵਾਰਾਂ ਦੀ ਉਮਰ ਹੱਦ 30 ਸਾਲ ਹੈ।ਉਮੀਦਵਾਰ ਕੋਲ ਆਪਣਾ ਦੋ ਪਹੀਆ ਵਾਹਨ ਹੋਣਾ ਲਾਜਮੀ ਹੈ। ਕੰਪਨੀ ਵੱਲੋਂ ਮਿਤੀ 17 ਨਵੰਬਰ ਨੂੰ ਇੱਕ ਇੰਟਰਵਿਊ ਲਿਆ ਜਾਵੇਗਾ ਜਿਸ ਵਿੱਚ ਪਾਸ ਹੋਣ ਵਾਲੇ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਕੰਪਨੀ ਵੱਲੋਂ ਚੁਣੇ ਗਏ ਉਮੀਦਵਾਰਾਂ ਨੂੰ 14500/- ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਤਨਖਾਹ ਦਿੱਤੀ ਜਾਵੇਗੀ। ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਰੁਪਿੰਦਰ ਕੌਰ ਵੱਲੋਂ ਚਾਹਵਾਨ ਉਮੀਦਵਾਰਾਂ ਨੂੰ ਇਸ ਪਲੇਸਮੈਂਟ ਕੈਂਪ ਦਾ ਭਰਪੂਰ ਲਾਭ ਲੈਣ ਲਈ ਅਪੀਲ ਕੀਤੀ ਜਾਂਦੀ ਹੈ ਅਤੇ ਉਮੀਦਵਾਰ ਮਿਤੀ 17 ਨਵੰਬਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਤਹਿਗੜ੍ਹ ਸਾਹਿਬ ਕਮਰਾ ਨੰ: 122, ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਪਣੇ ਦਸਤਾਵੇਜ਼, ਅਧਾਰ ਕਾਰਡ, ਯੋਗ ਡਰਾਇਵਿੰਗ ਲਾਇਸੈਂਸ ਅਤੇ ਪੈਨ ਕਾਰਡ ਆਦਿ ਲੈ ਕੇ ਹਾਜ਼ਰ ਹੋਣ।
व्हाट्सप्प आइकान को दबा कर इस खबर को शेयर जरूर करें |