ਕੇਂਦਰ ਵਲੋਂ ਤਿੰਨ ਖੇਤੀ ਕਾਨੂੰਨ ਰੱਦ ਕਰਨ ਤੇ ਬਲਾਕ ਕਾਂਗਰਸ ਕਮੇਟੀ ਨੇ ਕਿਸਾਨਾਂ ਨੂੰ ਦਿੱਤੀ ਵਧਾਈ।

😊 Please Share This News 😊
|
ਕੇਂਦਰ ਵਲੋਂ ਤਿੰਨ ਖੇਤੀ ਕਾਨੂੰਨ ਰੱਦ ਕਰਨ ਤੇ ਬਲਾਕ ਕਾਂਗਰਸ ਕਮੇਟੀ ਨੇ ਕਿਸਾਨਾਂ ਨੂੰ ਦਿੱਤੀ ਵਧਾਈ।
ਮੰਡੀ ਗੋਬਿੰਦਗੜ੍ਹ 19 ਨਵੰਬਰ (ਮਨੋਜ ਭੱਲਾ) ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦਿਹਾੜੇ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਵਲੋਂ ਅਹਿਮ ਫੈਸਲਾਂ ਕਰਦੇ ਹੋਏ ਕਿਸਾਨਾਂ ਵਲੋਂ ਚਲਾਏ ਜਾ ਰਹੇ ਪਿਛਲੇ ਕਰੀਬ ਇਕ ਸਾਲ ਦੇ ਸੰਘਰਸ਼ ਦੇ ਹੱਲ ਲਈ ਖੇਤੀ ਕਾਨੂੰਨ ਰੱਦ ਕਰ ਦਿੱਤੇ ਗਏ ਹਨ। ਜਿਸ ਦੇ ਚਲਦੇ ਬਲਾਕ ਕਾਂਗਰਸ ਕਮੇਟੀ ਮੰਡੀ ਗੋਬਿੰਦਗੜ੍ਹ ਦੇ ਸਥਾਨਕ ਅਮਲੋਹ ਰੋਡ ਮੌਜੂਦ ਦਫਤਰ ਵਿੱਚ ਬਲਾਕ ਪ੍ਰਧਾਨ ਸੰਜੀਵ ਦੱਤਾ ਦੀ ਅਗੁਵਾਈ ਵਿੱਚ ਕਾਂਗਰਸ ਅਹੁਦੇਦਾਰਾਂ ਵਲੋਂ ਪੰਜਾਬ ਹੀ ਨਹੀਂ ਸਮੁੱਚੇ ਦੇਸ਼ ਦੇ ਕਿਸਾਨਾਂ ਨੂੰ ਵਧਾਈ ਦਿੰਦਿਆਂ ਇਕ ਦੁੱਜੇ ਦਾ ਮੂੰਹ ਮਿੱਠਾ ਕਰਵਾ ਖੁਸ਼ੀ ਮਨਾਈ। ਇਸ ਦੌਰਾਨ ਬਲਾਕ ਕਾਂਗਰਸ ਪ੍ਰਧਾਨ ਸੰਜੀਵ ਦੱਤਾ, ਪੀਪੀਸੀਸੀ ਦੇ ਮੈਬਰ ਜੋਗਿੰਦਰ ਸਿੰਘ ਮੈਣੀ,ਨਗਰ ਕੌਂਸਲ ਗੋਬਿੰਦਗੜ੍ਹ ਦੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਅਤੇ ਮਾਰਕੀਟ ਕਮੇਟੀ ਦੇ ਉਪ ਚੇਅਰਮੈਨ ਰਾਜਿੰਦਰ ਸਿੰਘ ਬਿੱਟੂ ਨੇ ਗਲ ਕਰਦਿਆਂ ਕਿਹਾ ਕੀ ਪਹਿਲਾਂ ਤਾਂ ਸਮੁੱਚੇ ਕਾਂਗਰਸ ਕਮੇਟੀ ਵਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਸਰਕਾਰ ਦੇ ਖੇਤੀ ਮੰਤਰੀ ਕਾਕਾ ਰਣਦੀਪ ਸਿੰਘ ਵਲੋਂ ਸਮੂਹ ਦੇਸ਼ ਦੇ ਕਿਸਾਨ ਭਰਾਵਾਂ ਨੂੰ ਕੇਂਦਰ ਵਲੋਂ ਲਏ ਗਏ ਇਸ ਫੈਸਲੇ ਦੀਆਂ ਬਹੁਤ ਬਹੁਤ ਮੁਬਾਰਕਾਂ । ਉਨ੍ਹਾਂ ਅੱਗੇ ਗਲ ਕਰਦੇ ਕਿਹਾ ਕੀ ਜੋਂ ਇਹ ਫੈਂਸਲਾ ਕੇਂਦਰ ਵਲੋਂ ਹੁਣ ਲਿਆ ਗਿਆ ਹੈ ਇਹ ਫੈਸਲਾ ਜੇਕਰ ਸ਼ੁਰੂ ਵਿੱਚ ਹੀ ਲਿਆ ਗਿਆ ਹੁੰਦਾ ਤਾਂ ਸ਼ਾਇਦ ਉਹ ਜਾਨਾਂ ਬੱਚ ਜਾਂਦੀਆਂ ਜਿਹੜੀਆਂ ਕੀ ਦਿੱਲੀ , ਅਤੇ ਲਖੀਮਪੁਰ ਵਿੱਚ ਗਈਆਂ ਹਨ। ਪਰ ਫਿਰ ਵੀ ਅਸੀ ਕੇਂਦਰ ਸਰਕਾਰ ਦੇ ਇਸ ਫੈਸਲੇ ਤੋਂ ਖੁਸ਼ ਹੋ ਕੇਂਦਰ ਸਰਕਾਰ ਦਾ ਧੰਨਵਾਦ ਕਰਦੇ ਹਾਂ। ਅਸੀ ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਬੇਨਤੀ ਵੀ ਕਰਦੇ ਹਾਂ ਕੀ ਉਨ੍ਹਾਂ ਦੀ ਕੇਂਦਰ ਸਰਕਾਰ ਕਿਸਾਨੀ ਸੰਘਰਸ਼ ਵਿੱਚ ਸਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਜਰੂਰ ਦੇਣ । ਇਸ ਮੌਕੇ ਸਮੁੱਚੇ ਕਾਂਗਰਸ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਕਿਸਾਨੀ ਸੰਘਰਸ਼ ਵਿੱਚ ਸਹੀਦ ਹੋਏ ਕਿਸਾਨਾਂ ਦੀ ਯਾਦ ਵਿੱਚ ਮੋਨ ਰੱਖ ਉਨ੍ਹਾਂ ਨੂੰ ਸ਼ਰਧਾਂਜਲੀ ਵੀ ਦਿੱਤੀ ਗਈ।
ਇਸ ਦੌਰਾਨ ਉਨ੍ਹਾਂ ਦੇ ਨਾਲ ਕੌਂਸਲਰ ਵਿਨੀਤ ਬਿੱਟੂ,ਅਮਰਿੰਦਰ ਮਕਣ,ਰਾਜੂ ਸ਼ਾਹੀ, ਅਕਾਸ਼ ਬੱਤਾ,ਮਾਸਟਰ ਜਰਨੈਲ ਸਿੰਘ, ਕਾਂਗਰਸ ਪਾਰਟੀ ਦੇ ਦਫਤਰ ਸਕੱਤਰ ਮਨਦੀਪ ਸਿੰਘ ਮੰਨਾ ਅਸ਼ਵਨੀ ਕੁਮਾਰ ਅਤੇ ਹੋਰ ਆਗੂ ਮੌਜੂਦ ਰਹੇ ।
व्हाट्सप्प आइकान को दबा कर इस खबर को शेयर जरूर करें |