ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਆਜ਼ਾਦੀ ਕਾ ਅੰਮ੍ਰਿਤ ਉਤਸਵ ਤਹਿਤ ਔਰਤਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ – Punjab Daily News

Punjab Daily News

Latest Online Breaking News

ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਆਜ਼ਾਦੀ ਕਾ ਅੰਮ੍ਰਿਤ ਉਤਸਵ ਤਹਿਤ ਔਰਤਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

😊 Please Share This News 😊

ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਆਜ਼ਾਦੀ ਕਾ ਅੰਮ੍ਰਿਤ ਉਤਸਵ ਤਹਿਤ ਔਰਤਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਫਤਹਿਗੜ੍ਹ ਸਾਹਿਬ , 19 ਨਵੰਬਰ  (ਮਨੋਜ ਭੱਲਾ)-ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜਿਲ੍ਹਾ ਅਤੇ ਸ਼ੈਸ਼ਨਜ਼ ਜੱਜ -ਕਮ- ਚੇਅਰਮੈਂਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਨਿਰਭਓ ਸਿੰਘ ਗਿੱਲ ਦੀ ਅਗਵਾਈ ਹੇਠ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਤਹਿਗੜ੍ਹ ਸਾਹਿਬ ਵਲੋਂ ‘ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ’ ਅਤੇ ‘ਕਾਨੂੰਨੀ ਸੇਵਾਵਾਂ ਹਫਤਾ’ ਅਧੀਨ ਪੈਨ ਇੰਡੀਆ ਜਾਗਰੂਕਤਾ ਪ੍ਰੋਗਰਾਮ ਚੱਲ ਰਿਹਾ ਹੈ ਜਿਸ ਵਿੱਚ ਕਿ ਪੂਰੇ ਜਿਲ੍ਹੇ ਦੇ ਪਿੰਡਾਂ ਵਿੱਚ ਕਾਨੂੰਨੀ ਜਾਗਰੂਕਤਾ ਪ੍ਰੌਗਰਾਮ ਕਰਵਾਏ ਜਾਣੇ ਹਨ।

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਅੱਜ ਨੈਸ਼ਨਲ ਕਮਿਸ਼ਨ ਫਾਰ ਵੂਮੈਨ ਦੀ ਰੂਪਰੇਖਾ ਅਨੁਸਾਰ ਔਰਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਕਿ ਜਿਲ੍ਹੇ ਦੀਆਂ ਨਾਰੀ ਖੇਤਰ ਨਾਲ ਸਬੰਧਤ ਵੱਖ ਵੱਖ ਔਰਤ ਹਸਤੀਆਂ ਜਿਵੇਂ ਕਿ ਅਧਿਆਪਕ, ਔਰਤ ਥਾਣਿਆਂ ਦੇ ਇੰਚਾਰਜ,  ਆਸ਼ਾ ਵਰਕਰਜ਼, ਵਨ ਸਟਾਫ ਸਟਾਫ ਸੈਂਟਰ (ਸ਼ਖੀ) ਦੇ ਨੁਮਾਇੰਦੇ, ਯੂਨੀਕ ਲੇਡੀ ਕਲੱਬ ਦੇ ਮੈਂਬਰ ਅਤੇ ਹੋਰ ਸੋਸ਼ਲ ਵਰਕਰਾਂ ਨੇ ਭਾਗ ਲਿਆ। ਸ੍ਰੀਮਤੀ ਕਿਰਪਾਲ ਵਡੇਰਾ, ਐਡਵੋਕੇਟ ਨੇ ਰਿਸੋਰਸ ਪਰਸਨ ਦੇ ਤੌਰ ਤੇ ਹਾਜ਼ਰੀਨ ਨੂੰ ਔਰਤਾਂ ਦੇ ਅਧਿਕਾਰਾਂ, ਕਾਨੂੰਨਾਂ ਦੇ ਨਾਲ ਨਾਲ ਨਾਲਸਾ ਦੀ ਔਰਤ ਪੀੜਤ ਮੁਆਵਜਾ ਸਕੀਮ ਬਾਰੇ ਵਿਸਥਾਰ ਸਹਿਤ ਦੱਸਿਆ।

ਸ੍ਰੀਮਤੀ ਮਨਪ੍ਰੀਤ ਕੌਰ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਤਹਿਗੜ੍ਹ ਸਾਹਿਬ ਨੇ ਇਸ ਮੌਕੇ ਹਾਜ਼ਰ ਔਰਤਾਂ ਨੂੰ ਮੁਫਤ ਕਾਨੂੰਨੀ ਸਲਾਹ, ਕੌਮੀ ਲੋਕ ਅਦਾਲਤ 11 ਦਸੰਬਰ 2021, ਆਜਾਦੀ ਦਾ ਅੰਮ੍ਰਿਤ ਮਹਾਂਉਤਸਵ, ਪੈਨਲ ਦੇ ਵਕੀਲਾਂ ਦੀਆਂ ਮੁਫਤ ਸੇਵਾਵਾਂ, ਸਮਝੋਤਾ ਸਦਨ ਦੀਆਂ ਸੇਵਾਵਾਂ, ਟੋਲ ਫਰੀ ਹੈਲਪ ਲਾਈਨ ਨੰਬਰ ਆਦਿ  ਬਾਰੇ ਦੱਸਿਆ

व्हाट्सप्प आइकान को दबा कर इस खबर को शेयर जरूर करें 

स्वतंत्र और सच्ची पत्रकारिता के लिए ज़रूरी है कि वो कॉरपोरेट और राजनैतिक नियंत्रण से मुक्त हो। ऐसा तभी संभव है जब जनता आगे आए और सहयोग करे

Donate Now

[responsive-slider id=1466]
error: Content is protected !!