ਸੁਖਜਿੰਦਰ ਸਿੰਘ ਰੰਧਾਵਾ ਤੇ ਪਰਗਟ ਸਿੰਘ ਵੱਲੋਂ ਲੋਕ ਗਾਇਕਾ ਗੁਰਮੀਤ ਬਾਵਾ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ – Punjab Daily News

Punjab Daily News

Latest Online Breaking News

ਸੁਖਜਿੰਦਰ ਸਿੰਘ ਰੰਧਾਵਾ ਤੇ ਪਰਗਟ ਸਿੰਘ ਵੱਲੋਂ ਲੋਕ ਗਾਇਕਾ ਗੁਰਮੀਤ ਬਾਵਾ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਗੁਰਮੀਤ ਬਾਵਾ

😊 Please Share This News 😊

ਸੁਖਜਿੰਦਰ ਸਿੰਘ ਰੰਧਾਵਾ ਤੇ ਪਰਗਟ ਸਿੰਘ ਵੱਲੋਂ ਲੋਕ ਗਾਇਕਾ ਗੁਰਮੀਤ ਬਾਵਾ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ 

ਗੁਰਮੀਤ ਬਾਵਾ

ਚੰਡੀਗੜ, 21 ਨਵੰਬਰ (ਮਨੋਜ ਭੱਲਾ)-ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਵੱਲੋਂ ਉੱਘੀ ਲੋਕ ਗਾਇਕਾ ਗੁਰਮੀਤ ਬਾਵਾ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਉਪ ਮੁੱਖ ਮੰਤਰੀ ਸ ਰੰਧਾਵਾ ਨੇ ਕਿਹਾ ਕਿ ਗੁਰਮੀਤ ਬਾਵਾ ਉਹ ਬੁਲੰਦ ਆਵਾਜ਼ ਸੀ ਜਿਸ ਨੇ ਆਪਣੀ ਸਾਫ ਸੁਥਰੀ ਤੇ ਅਰਥ ਭਰਪੂਰ ਗਾਇਕੀ ਨਾਲ ਅੱਧੀ ਸਦੀ ਤੋਂ ਵੱਧ ਪੰਜਾਬੀ ਲੋਕ ਸੰਗੀਤ ਦੀ ਸੇਵਾ ਕੀਤੀ। ਉਨਾਂ ਕਿਹਾ ਕਿ ਗੁਰਮੀਤ ਬਾਵਾ ਆਪਣੀ ਲੰਬੀ ਹੇਕ ਲਈ ਜਾਣੀ ਜਾਂਦੀ ਸੀ।

ਸ ਪਰਗਟ ਸਿੰਘ ਨੇ ਕਿਹਾ ਕਿ ਗੁਰਮੀਤ ਬਾਵਾ ਨੇ ਪੰਜਾਬੀ ਮਾਂ ਬੋਲੀ, ਸੱਭਿਆਚਾਰ ਤੇ ਲੋਕ ਸੰਗੀਤ ਦੀ ਲੰਬਾ ਸਮਾਂ ਸੇਵਾ ਕੀਤੀ ਹੈ। ਇਸ ਲੋਕ ਗਾਇਕਾ ਦੇ ਤੁਰ ਜਾਣ ਨਾਲ ਪੰਜਾਬੀ ਲੋਕ ਗਾਇਕੀ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।

ਸ. ਰੰਧਾਵਾ ਤੇ ਸ ਪਰਗਟ ਸਿੰਘ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕਰਦਿਆਂ ਗੁਰਮੀਤ ਬਾਵਾ ਦੇ ਪਰਿਵਾਰ, ਸਾਕ-ਸਨੇਹੀਆਂ ਤੇ ਪ੍ਰਸੰਸ਼ਕਾਂ ਨਾਲ ਦੁੱਖ ਵੀ ਸਾਂਝਾ ਕੀਤਾ।

व्हाट्सप्प आइकान को दबा कर इस खबर को शेयर जरूर करें 

स्वतंत्र और सच्ची पत्रकारिता के लिए ज़रूरी है कि वो कॉरपोरेट और राजनैतिक नियंत्रण से मुक्त हो। ऐसा तभी संभव है जब जनता आगे आए और सहयोग करे

Donate Now

[responsive-slider id=1466]
error: Content is protected !!