ਸਿੱਖਿਆ ਮੰਤਰੀ ਵਲੋਂ ਜ਼ਿਲ੍ਹੇ ਦੇ ਚਾਰ ਵਿਦਿਆਰਥੀਆਂ ਨੂੰ ਵੱਖ ਵੱਖ ਪੁਜੀਸ਼ਨਾਂ ਹਾਸਲ ਕਰਨ ਲਈ ਕੀਤਾ ਸਨਮਾਨਿਤ – Punjab Daily News

Punjab Daily News

Latest Online Breaking News

ਸਿੱਖਿਆ ਮੰਤਰੀ ਵਲੋਂ ਜ਼ਿਲ੍ਹੇ ਦੇ ਚਾਰ ਵਿਦਿਆਰਥੀਆਂ ਨੂੰ ਵੱਖ ਵੱਖ ਪੁਜੀਸ਼ਨਾਂ ਹਾਸਲ ਕਰਨ ਲਈ ਕੀਤਾ ਸਨਮਾਨਿਤ

😊 Please Share This News 😊

ਸਿੱਖਿਆ ਮੰਤਰੀ ਵਲੋਂ ਜ਼ਿਲ੍ਹੇ ਦੇ ਚਾਰ ਵਿਦਿਆਰਥੀਆਂ ਨੂੰ ਵੱਖ ਵੱਖ ਪੁਜੀਸ਼ਨਾਂ ਹਾਸਲ ਕਰਨ ਲਈ ਕੀਤਾ ਸਨਮਾਨਿਤ

ਸਿੱਖਿਆ ਵਿਭਾਗ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ ਪੁਰਬ ਨੂੰ ਸਮਰਪਿਤ ਕਰਵਾਏ ਗਏ ਸਨ ਸਹਿ-ਵਿੱਦਿਅਕ ਮੁਕਾਬਲੇ

 

ਮੰਡੀ ਗੋਬਿੰਦਗੜ੍ਹ, 24 ਨਵੰਬਰ( ਮਨੋਜ ਭੱਲਾ)-ਸਿੱਖਿਆ ਵਿਭਾਗ ਵੱਲੋਂ ਪਾਰਕ ਵਿਊ ਐਸ ਸੀ ਓ ਸੈਕਟਰ 24 ਚੰਡੀਗੜ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ ਪੁਰਬ ਨੂੰ ਸਮਰਪਿਤ ਕਰਵਾਏ ਸਹਿ-ਵਿੱਦਿਅਕ ਮੁਕਾਬਲੇ ਦੇ ਜੇਤੂਆਂ ਨੂੰ ਰਾਜ ਪੱਧਰੀ ਇਨਾਮ ਵੰਡ ਸਮਾਰੋਹ ਮੌਕੇ ਜਿਲ੍ਹੇ ਦੇ ਚਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿੱਚ ਸਿੱਖਿਆ ਮੰਤਰੀ, ਪੰਜਾਬ ਸ.ਪਰਗਟ ਸਿੰਘ ਵਿਸ਼ੇਸ਼ ਤੌਰ ਤੇ ਮੁੱਖ ਮਹਿਮਾਨ ਵਜੋਂ ਹਾਜ਼ਰ ਸਨ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਡਾ.ਪ੍ਰਭਸਿਮਰਨ ਕੌਰ ਨੇ ਦੱਸਿਆ ਕਿ ਵਿਭਾਗ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਵੇ ਪ੍ਰਕਾਸ਼ ਪੁਰਬ ਮੌਕੇ ਸਹਿ-ਵਿੱਦਿਅਕ ਮੁਕਾਬਲਰੇ ਕਰਵਾਏ ਗਏ ਸਨ। ਜਿਨ੍ਹਾਂ ਵਿੱਚ ਮਨਕੀਰਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਜੋਲੀ, ਸਿਮਰਨਜੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੌਰਵਾਲਾ, ਰਨਵੀਰ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨਾਰਥਲ ਕਲਾਂ ਨੂੰ ਸਿੱਖਿਆ ਮੰਤਰੀ ਜੀ ਵੱਲੋਂ ਟੈਬ, ਕੈਸ਼ ਅਤੇ ਗੁਰੂ ਤੇਗ ਬਹਾਦਰ ਜੀ ਦੀ ਤਸਵੀਰ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵਿੱਚੋਂ ਅਰਸ਼ਦੀਪ ਕੌਰ ਨੂੰ ਸਲੋਗਨ ਲਿਖਣ ਮੁਕਾਬਲਿਆਂ ਵਿੱਚ ਦੂਜੀ ਪੁਜੀਸ਼ਨ ਹਾਸਲ ਕਰਨ ਬਦਲੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਲਈ ਜਿਲ੍ਹੇ ਦੇ ਨੋਡਲ ਅਫਸਰ ਵਜੋਂ ਅਧਿਆਪਕਾ ਸ੍ਰੀਮਤੀ ਰੂਪਪ੍ਰੀਤ ਕੌਰ ਨੂੰ ਵੀ ਵਿਸ਼ੇਸ ਤੋਰ ਤੇ ਸਨਮਾਨਿਤ ਕੀਤਾ ਗਿਆ।

 

व्हाट्सप्प आइकान को दबा कर इस खबर को शेयर जरूर करें 

स्वतंत्र और सच्ची पत्रकारिता के लिए ज़रूरी है कि वो कॉरपोरेट और राजनैतिक नियंत्रण से मुक्त हो। ऐसा तभी संभव है जब जनता आगे आए और सहयोग करे

Donate Now

[responsive-slider id=1466]
error: Content is protected !!