ਮੁੱਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਫ਼ਤਿਹਗੜ੍ਹ ਸਾਹਿਬ ਵਿਖੇ ਕੀਤੀ ਸੂਪਰ ਚੈਕਿੰਗ – Punjab Daily News

Punjab Daily News

Latest Online Breaking News

ਮੁੱਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਫ਼ਤਿਹਗੜ੍ਹ ਸਾਹਿਬ ਵਿਖੇ ਕੀਤੀ ਸੂਪਰ ਚੈਕਿੰਗ

😊 Please Share This News 😊

ਮੁੱਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਫ਼ਤਿਹਗੜ੍ਹ ਸਾਹਿਬ ਵਿਖੇ ਕੀਤੀ ਸੂਪਰ ਚੈਕਿੰਗ

ਰੈਂਡਮਲੀ ਢੰਗ ਨਾਲ ਕੱਢੇ ਗਏ 05 ਨਵੇਂ ਵੋਟਰਾਂ ਦੇ ਕਾਗ਼ਜ਼ਾਂ ਦੀ ਕੀਤੀ ਜਾਂਚ,ਚੈਕਿੰਗ ਦੌਰਾਨ ਸਾਰੇ ਕਾਗਜ਼ ਸਹੀ ਪਾਏ ਗਏ

ਜ਼ਿਲ੍ਹਾ ਚੋਣ ਅਫਸਰ, ਰਿਟਰਨਿੰਗ ਅਫ਼ਸਰ ਅਤੇ ਬੀ ਐਲ ਓਜ਼ ਨਾਲ ਕੀਤੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 28 ਨਵੰਬਰ(ਮਨੋਜ ਭੱਲਾ)-ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਮੁੱਖ ਚੋਣ ਅਫਸਰ, ਪੰਜਾਬ ਡਾ. ਐਸ. ਕਰੁਣਾ ਰਾਜੂ ਵੱਲੋਂ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਸੂਪਰ ਚੈਕਿੰਗ ਕੀਤੀ। ਇਸ ਚੈਕਿੰਗ ਦੌਰਾਨ ਮੁੱਖ ਚੋਣ ਅਫ਼ਸਰ ਨੇ ਜ਼ਿਲ੍ਹੇ ਵਿਚ ਬਣਾਈਆਂ ਗਈਆਂ ਨਵੀਆਂ ਵੋਟਾਂ ਦੀ ਰੈਂਡਮਲੀ ਤਰੀਕ਼ੇ ਨਾਲ਼ 05 ਵੋਟਰਾਂ ਦੇ ਕਾਗਜਾਂ ਦੀ ਜਾਂਚ ਕੀਤੀ। ਚੈਕਿੰਗ ਦੌਰਾਨ ਸਾਰੇ ਕਾਗਜ਼ ਸਹੀ ਪਾਏ।

ਇਸ ਚੈਕਿੰਗ ਦੌਰਾਨ ਇਕ ਵਿਅਕਤੀ ਜਿਸਦੀ ਉਮਰ 21 ਸਾਲ ਦੀ ਸੀ, ਨੂੰ ਦੱਸਿਆ ਗਿਆ ਕਿ ਜੇਕਰ ਤੁਹਾਡੀ ਉਮਰ 21 ਸਾਲ ਦੀ ਹੈ ਤਾਂ ਤੁਹਾਨੂੰ ਵੋਟ ਬਣਾਉਣ ਤੋਂ ਪਹਿਲਾਂ ਇਕ ਹਲਫੀਆ ਬਿਆਨ ਦੇਣਾ ਜਰੂਰੀ ਹੁੰਦਾ ਹੈ।

ਇਸ ਮੌਕੇ ਮੁੱਖ ਅਫਸਰ ਡਾ. ਐਸ. ਕਰੁਣਾ ਰਾਜੂ ਨੇ ਜ਼ਿਲ੍ਹਾ ਚੋਣ ਅਫਸਰ, ਸਾਰੇ ਰਿਟਰਨਿੰਗ ਅਫ਼ਸਰ ਅਤੇ ਬੀ ਐਲ ਓਜ਼ ਨਾਲ ਮੀਟਿੰਗ ਕੀਤੀ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਸ ਜਿਸ ਵਿਅਕਤੀ ਦੀ ਉਮਰ 01.01.2022 ਨੂੰ 18 ਸਾਲ਼ ਦੀ ਹੋ ਗਈ ਹੈ ਉਸਦੀ ਵੋਟ ਲਾਜ਼ਮੀ ਬਣਾਈ ਜਾਵੇਤਾਂ ਜੋ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਵਿੱਚ ਨੌਜਵਾਨਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾ ਸਕੇ।ਇਸ ਮੌਕੇ ਮੁੱਖ ਚੋਣ ਅਫਸਰ ਪੰਜਾਬ ਨੇ ਸਮੂਹ ਬੂਥ ਲੈਵਲ ਅਫਸਰਾਂ ਅਤੇ ਸਵੀਪ ਟੀਮ ਦੇ ਮੈਂਬਰਾਂ ਨੂੰ ਕਿਹਾ ਕਿ ਪਿੰਡਾਂ ਵਿੱਚ ਜਨਤਕ ਥਾਵਾਂ ਤੇ ਵੱਧ ਤੋਂ ਵੱਧ ਪ੍ਰਚਾਰ ਕੀਤਾ ਤਾਂ ਜ਼ੋ ਵਿਧਾਨ ਸਭਾ ਚੋਣਾਂ 2022 ਵਿੱਚ ਪਿਛਲੀਆਂ ਵਿਧਾਨ ਸਭਾ ਚੋਣਾਂ ਨਾਲੋਂ ਵੱਧ ,77 ਫ਼ੀਸਦੀ ਤੋਂ ਵੱਧ ਵੋਟਾਂ ਪੈਣ। ਓਹਨਾਂ ਕਿਹਾ ਕਿ ਇਸ ਕਾਰਜ ਲਈ ਪੰਚਾਂ ਸਰਪੰਚਾਂ ਦਾ ਸਾਥ ਜਰੂਰ ਲਿਆ ਜਾਵੇ।ਇਸ ਮੌਕੇ ਮੁੱਖ ਚੋਣ ਅਫਸਰ ਨੇ ਪਿੰਡ ਮੂਲੇਪੁਰ ਸਰਪੰਚ ਅਤੇ ਪੀ ਡਬਲਿਊ ਡੀ ਵੋਟਰ ਸ ਹਰਿੰਦਰ ਸਿੰਘ ਨਾਲ ਗੱਲਬਾਤ ਕੀਤੀ ਤੇ ਓਹਨਾਂ ਦੀ ਵੋਟਰ ਜਾਗਰੁਕਤਾ ਵਿੱਚ ਯੋਗਦਾਨ ਪਾਉਣ ਬਦਲੇ ਹੌਂਸਲਾ ਅਫ਼ਜਾਈ ਵੀ ਕੀਤੀਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀ ਵੈਬਸਾਈਟ www.nvsp.in, ਮੋਬਾਇਲ ਐਪ ਵੋਟਰ ਹੈਲਪ ਲਾਈਨ ਰਾਹੀਂ ਆਨ ਲਾਈਨ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ। ਇਸ ਤੋਂ ਇਲਾਵਾ ਟੋਲ ਫਰੀ 1950 ’ਤੇ ਵੀ ਕਾਲ ਕੀਤੀ ਜਾ ਸਕਦੀ ਹੈ।ਓਹਨਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਵੋਟਰਾਂ ਨੂੰ ਕਿਸੇ ਕਿਸਮ ਦਾ ਲਾਲਚ ਦੇਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਤਾਂ ਜੋ ਵਿਧਾਨ ਸਭਾ ਚੋਣਾਂ ਨਿਰਪੱਖ ਤੇ ਸ਼ਾਂਤਮਈ ਮਾਹੌਲ ਵਿੱਚ ਨੇਪਰੇ ਚੜਾਈਆਂ ਜਾ ਸਕਣ।

ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਮਤੀ ਪੂਨਮਦੀਪ ਕੌਰ, ਵਿਧਾਨ ਸਭਾ ਹਲਕਾ ਅਮਲੋਹ ਦੇ ਰਿਟਰਨਿੰਗ ਅਫਸਰ-ਕਮ-ਐਸ.ਡੀ.ਐਮ ਸ੍ਰੀਮਤੀ ਜੀਵਨਜੋਤ ਕੌਰ,ਵਿਧਾਨ ਸਭਾ ਹਲਕਾ ਬੱਸੀ ਪਠਾਣਾ ਦੇ ਰਿਟਰਨਿੰਗ ਅਫਸਰ-ਕਮ-ਐਸ.ਡੀ.ਐਮ ਸ੍ਰੀ ਯਸ਼ਪਾਲ ਸ਼ਰਮਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ

व्हाट्सप्प आइकान को दबा कर इस खबर को शेयर जरूर करें 

स्वतंत्र और सच्ची पत्रकारिता के लिए ज़रूरी है कि वो कॉरपोरेट और राजनैतिक नियंत्रण से मुक्त हो। ऐसा तभी संभव है जब जनता आगे आए और सहयोग करे

Donate Now

[responsive-slider id=1466]
error: Content is protected !!