ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸਜਾਇਆ ਵਿਸ਼ਾਲ ਸ਼ਹੀਦੀ ਨਗਰ ਕੀਰਤਨ

😊 Please Share This News 😊
|
ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸਜਾਇਆ ਵਿਸ਼ਾਲ ਸ਼ਹੀਦੀ ਨਗਰ ਕੀਰਤਨ
ਪ੍ਰਮੁੱਖ ਸ਼ਖਸੀਅਤਾਂ ਸਮੇਤ ਲੱਖਾਂ ਸੰਗਤਾਂ ਨੇ ਸ਼ਰਧਾ ਨਾਲ ਕੀਤੀ ਸ਼ਮੂਲੀਅਤ, ਥਾਂ-ਥਾਂ ਹੋਇਆ ਭਰਵਾਂ ਸਵਾਗਤ










ਸ੍ਰੀ ਫਤਹਿਗੜ੍ਹ ਸਾਹਿਬ, 27 ਦਸੰਬਰ (ਮਨੋਜ ਭੱਲਾ)-ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਜੋੜ ਮੇਲ ਦੌਰਾਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੱਕ ਵਿਸ਼ਾਲ ਸ਼ਹੀਦੀ ਨਗਰ ਕੀਰਤਨ ਸਜਾਇਆ ਗਿਆ। ਸਿੱਖ ਜਥੇਬੰਦੀਆਂ, ਧਾਰਮਿਕ ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਇਸ ਨਗਰ ਨਗਰ ਕੀਰਤਨ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ- ਮਸਕੀਨ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਵੱਲੋਂ ਬਾਬਾ ਨਾਗਰ ਸਿੰਘ, ਦਮਦਮੀ ਟਕਸਾਲ ਵੱਲੋਂ ਬਾਬਾ ਸੁਖਦੇਵ ਸਿੰਘ ਸਮੇਤ ਵੱਡੀ ਗਿਣਤੀ ਵਿਚ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕਰਕੇ ਸਾਹਿਬਜ਼ਾਦਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਇਸ ਮੌਕੇ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਵੀ ਨਗਰ ਕੀਰਤਨ ਵਿਚ ਸ਼ਾਮਲ ਹੋਣ ਲਈ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਧਰਤੀ ’ਤੇ ਪੁੱਜੀਆਂ ਹੋਈਆਂ ਸਨ।
ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਆਸਾ ਦੀ ਵਾਰ ਦਾ ਕੀਰਤਨ ਹੋਇਆ ਅਤੇ ਮੁੱਖ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੇ ਜੀਵਨ ਇਤਿਹਾਸ ’ਤੇ ਚਾਨਣਾ ਪਾਇਆ। ਇਸ ਦੌਰਾਨ ਸੰਗਤੀ ਰੂਪ ਵਿਚ ਜਪੁ ਜੀ ਸਾਹਿਬ ਦੇ ਪਾਠ ਮਗਰੋਂ ਭਾਈ ਹਰਪਾਲ ਸਿੰਘ ਨੇ ਅਰਦਾਸ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ ਨੇ ਸਰਵਣ ਕਰਵਾਇਆ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਭੇਟ ਕੀਤੇ। ਨਗਰ ਕੀਰਤਨ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਤੇ ਗੱਤਕਾ ਅਖਾੜਿਆਂ ਨੇ ਸਿੱਖ ਮਾਰਸ਼ਲ ਆਰਟ ਗਤਕਾ ਦੇ ਜੰਗਜੂ ਜੌਹਰ ਦਿਖਾਉਂਦਿਆਂ ਸਾਹਿਬਜ਼ਾਦਿਆਂ ਨੂੰ ਸਤਿਕਾਰ ਭੇਟ ਕੀਤਾ। ਨਗਰ ਕੀਰਤਨ ਦੇ ਸਾਰੇ ਰਸਤੇ ਸੰਗਤਾਂ ਅਤੇ ਸਭਾ-ਸੁਸਾਇਟੀਆਂ ਵੱਲੋਂ ਜਿਥੇ ਭਰਵਾਂ ਸਵਾਗਤ ਕੀਤਾ ਗਿਆ, ਉਥੇ ਹੀ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਲਗਾਏ ਗਏ।
ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਗਰ ਕੀਰਤਨ ਦੀ ਸਮਾਪਤੀ ਸਮੇਂ ਸਜਾਏ ਗਏ ਗੁਰਮਤਿ ਸਮਾਗਮ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਜੋੜਿਆ। ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸੋਹਿਲਾ ਸਾਹਿਬ ਦਾ ਪਾਠ ਕੀਤਾ ਅਤੇ ਸਮਾਪਤੀ ਦੀ ਅਰਦਾਸ ਗਿਆਨੀ ਹਰਪਾਲ ਸਿੰਘ ਨੇ ਕੀਤੀ। ਨਗਰ ਕੀਰਤਨ ਦੌਰਾਨ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਕਮੇਟੀ ਮੈਂਬਰ ਸ. ਸਰਵਨ ਸਿੰਘ ਕੁਲਾਰ, ਬਾਬਾ ਗੁਰਪ੍ਰੀਤ ਸਿੰਘ, ਸਾਬਕਾ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਸਵਿੰਦਰ ਸਿੰਘ, ਬਾਬਾ ਹਰੀ ਸਿੰਘ ਰੰਧਾਵੇ ਵਾਲੇ, ਸ਼੍ਰੋਮਣੀ ਕਮੇਟੀ ਮੈਂਬਰ ਸ. ਰਵਿੰਦਰ ਸਿੰਘ ਖ਼ਾਲਸਾ, ਸ. ਅਵਤਾਰ ਸਿੰਘ ਰਿਆ, ਸ. ਸਤਵਿੰਦਰ ਸਿੰਘ ਟੌਹੜਾ, ਬੀਬੀ ਕੁਲਦੀਪ ਕੌਰ ਟੌਹੜਾ, ਸ. ਹਰਪਾਲ ਸਿੰਘ ਜੱਲ੍ਹਾ, ਸ਼ੋ੍ਰਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਸਾਬਕਾ ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਮੀਤ ਸਕੱਤਰ ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਚਰਨ ਸਿੰਘ ਕੋਹਾਲਾ, ਸ. ਤੇਜਿੰਦਰ ਸਿੰਘ, ਮੈਨੇਜਰ ਸ. ਗੁਰਦੀਪ ਸਿੰਘ ਕੰਗ, ਮੀਤ ਮੈਨੇਜਰ ਸ. ਬਲਵਿੰਦਰ ਸਿੰਘ ਭੋਮਾਰਸੀ, ਸ. ਕਰਮਜੀਤ ਸਿੰਘ ਨਾਭਾ, ਬਾਬਾ ਜੀਵਾ ਸਿੰਘ, ਸਾਬਕਾ ਵਿਧਾਇਕ ਜਥੇਦਾਰ ਦੀਦਾਰ ਸਿੰਘ ਭੱਟੀ, ਸ. ਕਰਨੈਲ ਸਿੰਘ ਪੀਰ ਮੁਹੰੰਮਦ, ਮੈਨੇਜਰ ਸ. ਨੱਥਾ ਸਿੰਘ, ਸ. ਰਾਜਿੰਦਰਪਾਲ ਸਿੰਘ, ਸ. ਭਗਵੰਤ ਸਿੰਘ ਧੰਗੇੜਾ, ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ, ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਆਦਿ ਹਾਜ਼ਰ ਸਨ।
व्हाट्सप्प आइकान को दबा कर इस खबर को शेयर जरूर करें |