ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਬੱਲ ਦੀ ਅਗਵਾਈ ਵਿੱਚ ਵੱਖ-ਵੱਖ ਪਿੰਡਾਂ ਦੇ 34 ਪਰਿਵਾਰਾਂ ਨੇ ਪੰਜਾਬ ਲੋਕ ਕਾਂਗਰਸ ਦਾ ਪੱਲਾ ਫੜਿਆ

😊 Please Share This News 😊
|

ਮੰਡੀ ਗੋਬਿੰਦਗੜ੍ਹ ,27 ਦਸੰਬਰ (ਮਨੋਜ ਭੱਲਾ )-ਅੱਜ ਹਲਕਾ ਅਮਲੋਹ ਵਿਖੇ ਪੰਜਾਬ ਲੋਕ ਕਾਂਗਰਸ ਦੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪ੍ਰਧਾਨ ਸੰਦੀਪ ਸਿੰਘ ਬੱਲ ਦੀ ਅਗਵਾਈ ਵਿੱਚ ਵੱਖ-ਵੱਖ ਪਿੰਡਾਂ ਦੇ 34 ਪਰਿਵਾਰਾਂ ਨੇ ਪੰਜਾਬ ਲੋਕ ਕਾਂਗਰਸ ਦਾ ਪੱਲਾ ਫੜਿਆ। ਉਨ੍ਹਾਂ ਨੂੰ ਪੰਜਾਬ ਲੋਕ ਕਾਂਗਰਸ ਪਰਿਵਾਰ ਵਿੱਚ ਸ਼ਾਮਿਲ ਹੋਣ ਉਪਰੰਤ ਸੰਦੀਪ ਬੱਲ ਵੱਲੋਂ ਸਿਰਪਾਉ ਪਾ ਕੇ ਸਨਮਾਨਿਤ ਕੀਤਾ ਗਿਆ। ਸੰਦੀਪ ਬੱਲ ਨੇ ਜਾਣਕਾਰੀ ਦਿੰਦੇ ਹੋਏ ਕਿਹਾਕਿ ਪੰਜਾਬ ਦੇ ਲੋਕ ਕੈਪਟਨ ਅਮਰਿੰਦਰ ਸਿੰਘ ਜੀ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਹਮੇਸ਼ਾ ਉਨ੍ਹਾਂ ਦੇ ਨਾਲ ਮਿਲ ਕੇ ਚੱਲਣਾ ਚਾਹੁੰਦੇ ਹਨ। ਇਹਨਾਂ ਸਭ ਨੂੰ ਦੇਖਦੇ ਹੋਏ ਹੀ ਲੋਕ, ਪੰਜਾਬ ਲੋਕ ਕਾਂਗਰਸ ਪਾਰਟੀ ਵੱਲ ਆਪਣਾ ਉਤਸ਼ਾਹ ਦਿਖਾ ਰਹੇ ਹਨ। ਸੰਦੀਪ ਬੱਲ ਨੇ ਕਿਹਾਕਿ ਉਹਨਾਂ ਦਾ ਕਹਿਣਾ ਹੈ ਕਿ ਅਸੀਂ ਵੀ ਹਮੇਸ਼ਾ ਅਜਿਹੇ ਪਰਿਵਾਰਾਂ ਨਾਲ ਡਟ ਕੇ ਖੜ੍ਹੇ ਹਾਂ, ਉਹਨਾਂ ਦੀ ਹਰ ਮੁਸ਼ਕਿਲ ਦਾ ਹੱਲ ਅਸੀਂ ਕਰਾਂਗੇ। ਸਾਨੂੰ ਪਾਰਟੀ ਪ੍ਰਤੀ ਲੋਕਾਂ ਦਾ ਬਹੁਤ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਉਹਨਾਂ ਨੇ ਕਿਹਾਕਿ ਸੋਨੂੰ ਸਿੰਘ, ਬਾਵਾ ਮਾਨਗੜ੍ਹ, ਜਸਪ੍ਰੀਤ ਸਿੰਘ ਮਾਂਗਟ, ਸੁਰਿੰਦਰ ਸਿੰਘ ਸ਼ੈਟੀ, ਮੰਗਲ ਸਿੰਘ ਨੰਬਰਦਾਰ , ਕਰਨ,ਹਨੀ, ਮਨਪ੍ਰੀਤ ਸਿੰਘ, ਦਵਿੰਦਰ ਸਿੰਘ, ਰਵੀ, ਜੀਵਨ, ਰਾਜਦੀਪ ਸਿੰਘ, ਜਸਦੀਪ ਸਿੰਘ, ਸ਼ਿਵਮ ਮਨਿੰਦਰ ਸਿੰਘ ਦੀ ਟੀਮ, ਆਦਿ ਨੇ ਪੰਜਾਬ ਲੋਕ ਕਾਂਗਰਸ ਪਾਰਟੀ`ਚ ਸ਼ਮੂਲੀਅਤ ਕੀਤੀ।
व्हाट्सप्प आइकान को दबा कर इस खबर को शेयर जरूर करें |