ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੀਤੀ ਜਾਵੇਗੀ ਸ਼ਰਾਬ ਦੇ ਠੇਕਿਆਂ ਦੀ ਅਚਨਚੇਤ ਚੈਕਿੰਗ – Punjab Daily News

Punjab Daily News

Latest Online Breaking News

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੀਤੀ ਜਾਵੇਗੀ ਸ਼ਰਾਬ ਦੇ ਠੇਕਿਆਂ ਦੀ ਅਚਨਚੇਤ ਚੈਕਿੰਗ

😊 Please Share This News 😊
ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੀਤੀ ਜਾਵੇਗੀ ਸ਼ਰਾਬ ਦੇ ਠੇਕਿਆਂ ਦੀ ਅਚਨਚੇਤ ਚੈਕਿੰਗ

ਵਿਧਾਨ ਸਭਾ ਚੋਣਾਂ ਦੌਰਾਨ ਕੂਪਨ ਜਾਂ ਕਿਸੇ ਹੋਰ ਨਿਸ਼ਾਨੀ ਨਾਲ ਸ਼ਰਾਬ ਵੇਚਣ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਸਖਤ ਕਾਰਵਾਈ- ਜੌਹਲ

ਫ਼ਤਹਿਗੜ੍ਹ ਸਾਹਿਬ,14 ਜਨਵਰੀ (ਮਨੋਜ ਭੱਲਾ ):-ਵਿਧਾਨ ਸਭਾ ਚੋਣਾਂ ਦੌਰਾਨ ਟੋਕਨ ਜਾਂ ਕਿਸੇ ਹੋਰ ਨਿਸ਼ਾਨੀ ਨਾਲ ਸ਼ਰਾਬ ਵੇਚਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ ਇਸ ਲਈ ਜਿ਼ਲ੍ਹੇ ਦੇ ਸ਼ਰਾਬ ਦੇ ਠੇਕੇਦਾਰ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਸਟਾਕ ਰਜਿਸਟਰ ਤੋਂ ਵੱਧ ਜਾਂ ਘੱਟ ਸ਼ਰਾਬ ਠੇਕੇ ਅੰਦਰ ਨਹੀਂ ਹੋਣੀ ਚਾਹੀਦੀ ਅਤੇ ਜੇਕਰ ਅਜਿਹਾ ਪਾਇਆ ਗਿਆ ਤਾਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਹ ਹਦਾਇਤਾਂ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨੁਪ੍ਰਿਤਾ ਜੌਹਲ ਨੇ  ਆਬਕਾਰੀ ਵਿਭਾਗ ਦੇ ਅਧਿਕਾਰੀਆਂ ਅਤੇ ਸ਼ਰਾਬ ਦੇ ਠੇਕੇਦਾਰਾਂ ਨਾਲ ਵਿਧਾਨ ਸਭਾ ਚੋਣਾਂ ਸਬੰਧੀ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀਆਂ। ਉਨ੍ਹਾਂ ਸਹਾਇਕ ਕਮਿਸ਼ਨਰ ਆਬਕਾਰੀ ਇੰਦਰਜੀਤ ਸਿੰਘ ਨਾਗਪਾਲ ਨੂੰ ਵੀ ਕਿਹਾ ਕਿ ਵਿਧਾਨ ਸਭਾ ਚੋਣਾਂ ਸਬੰਧੀ ਚੋਣ ਕਮਿਸ਼ਨ ਦੇ ਆਦੇਸ਼ਾਂ ਅਨੁਸਾਰ ਜਿ਼ਲ੍ਹੇ ਦੇ ਸ਼ਰਾਬ ਦੇ ਠੇਕਿਆਂ ਦੀ ਰੋਜ਼ਾਨਾਂ ਚੈਕਿੰਗ ਕੀਤੀ ਜਾਵੇ ਅਤੇ ਠੇਕਿਆਂ ਵਿੱਚ ਮੌਜੂਦ ਸ਼ਰਾਬ ਸਬੰਧੀ ਰੋਜ਼ਾਨਾਂ ਰਿਪੋਰਟ ਭੇਜੀ ਜਾਵੇ। ਵਧੀਕ ਡਿਪਟੀ ਕਮਿਸ਼ਨਰ ਨੇਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਜਿ਼ਲ੍ਹੇ ਅੰਦਰ ਸਲੱਮ ਏਰੀਏ ਤੇ ਦਿਹਾਤੀ ਖੇਤਰ ਦੇ ਠੇਕਿਆਂ ਦੀ ਸੂਚੀ ਭੇਜੀ ਜਾਵੇ ਅਤੇ ਇਨ੍ਹਾਂ ਠੇਕਿਆਂ ’ਤੇ ਵਿਸ਼ੇਸ਼ ਨਜ਼ਰ ਰੱਖੀ ਜਾਵੇ ਤਾਂਜੋ ਕੋਈ ਸਿਆਸੀ ਪਾਰਟੀ ਜਾਂ ਉਮੀਦਵਾਰ ਵੋਟਰਾਂ ਨੂੰ ਸ਼ਰਾਬ ਨਾ ਵੰਡ ਸਕੇ।ਉਨ੍ਹਾਂ ਸ਼ਰਾਬ ਦੇ ਠੇਕੇਦਾਰਾਂ ਨੂੰ ਕਿਹਾ ਕਿ ਨਿਰਪੱਖ ਤੇ ਪਾਰਦਰਸ਼ੀ ਚੋਣ ਪ੍ਰਕ੍ਰਿਆ ਮੁਕੰਮਲ ਕਰਨ ਵਿੱਚ ਹਰੇਕ ਨਾਗਰਿਕ ਦਾ ਸਹਿਯੋਗ ਜਰੂਰੀ ਹੈ ਇਸ ਲਈ ਇਨ੍ਹਾਂ ਚੋਣਾਂ ਵਿੱਚ ਪ੍ਰਸ਼ਾਸ਼ਨ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ ਤਾਂ ਜੋ ਮਜਬੂਤ ਲੋਕਤੰਤਰ ਲਈ ਅਤਿ ਜਰੂਰੀ ਚੋਣ ਪ੍ਰਕ੍ਰਿਆ ਨੂੰ ਨਿਰਪੱਖ ਤੌਰ ’ਤੇ ਨੇਪਰੇ ਚਾੜਿਆ ਜਾ ਸਕੇ।ਇਸ ਮੌਕੇ ਸ਼ਰਾਬ ਦੇ ਠੇਕੇਦਾਰ ਸ਼੍ਰੀ ਸ਼ੇਰ ਸਿੰਘ, ਕੁਲਵੰਤ ਸਿੰਘ, ਜਗਤਾਰ ਸਿੰਘ, ਬਰਜਿੰਦਰ ਸਿੰਘ ਕੰਗ, ਰਾਜ ਕੁਮਾਰ, ਜਗਵਿੰਦਰ ਸਿੰਘ, ਕੁਲਬੀਰ ਸਿੰਘ ਅਤੇ ਇੰਕਸਪੈਕਟਰ ਵਿਜੈ ਕੁਮਾਰ ਮੌਜੂਦ ਸਨ।

व्हाट्सप्प आइकान को दबा कर इस खबर को शेयर जरूर करें 

स्वतंत्र और सच्ची पत्रकारिता के लिए ज़रूरी है कि वो कॉरपोरेट और राजनैतिक नियंत्रण से मुक्त हो। ऐसा तभी संभव है जब जनता आगे आए और सहयोग करे

Donate Now

[responsive-slider id=1466]
error: Content is protected !!