ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਹੈਲਪ ਡੈਸਕ ਸਥਾਪਿਤ – Punjab Daily News

Punjab Daily News

Latest Online Breaking News

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਹੈਲਪ ਡੈਸਕ ਸਥਾਪਿਤ

😊 Please Share This News 😊

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਹੈਲਪ ਡੈਸਕ ਸਥਾਪਿਤ

ਫ਼ਤਹਿਗੜ੍ਹ ਸਾਹਿਬ,ਜੂਨ (ਮਨੋਜ ਭੱਲਾ ) :-ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੀ ਅਗਵਾਈ ਹੇਠ ਚਲਾਈ ਗਈ ਮੁਹਿੰਮ ਤਹਿਤ ਖੇਤੀਬਾੜੀ ਵਿਭਾਗ ਵੱਲੋਂ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਪਿੰਡ ਪੱਧਰ ਦੇ ਕੈਂਪ ਲਗਾ ਕੇਫੀਲਡ ਡੇਅ ਅਤੇ ਨੁਕੜ ਮੀਟਿੰਗਾਂ ਰਾਹੀਂ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਸੰਭਾਵਿਤ ਮੁਸ਼ਕਿਲਾਂ ਦੀ ਰੋਕਥਾਮ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫਸਰ ਸ਼੍ਰੀ ਦਰਸ਼ਨ ਲਾਲ ਨੇ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਹੁਣ ਤੱਕ ਤਕਰੀਬਨ 200 ਕੈਂਪ ਅਤੇ ਨੁਕੜ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਧਾਨ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੁੰ 1500 ਰੁਪਏ ਦੀ ਪ੍ਰੋਤਸਾਹਨ ਰਾਸ਼ੀ ਦੇਣ ਦਾ ਫੈਸਲਾ ਕੀਤਾ ਗਿਆ ਹੈ ਇਹ ਸਹਾਇਤਾ ਰਾਸ਼ੀ ਪ੍ਰਾਪਤ ਕਰਨ ਲਈ ਕਿਸਾਨਾਂ ਨੂੰ ਆਪਣੇ ਵੇਰਵੇ (https://agrimachinerypb.com/home/DSR22) ਤੇ ਦਰਜ ਕਰਨੇ ਲਾਜਮੀ ਹਨ। ਡਾਦਰਸ਼ਨ ਲਾਲ ਨੇ ਦੱਸਿਆ ਕਿ ਸਰਕਾਰ ਵੱਲੋਂ ਵਰਵੇ ਦਰਜ ਕਰਨ ਦੀ ਲਾਸਟ ਮਿਤੀ 05-06-2022 ਹੈ ਸ੍ਰੀ ਜ਼ਸਵਿੰਦਰ ਸਿੰਘ ਬਲਾਕ ਖੇਤੀਬਾੜੀ ਅਫਸਰਖੇੜਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ  ਧਾਨ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੇ ਵੇਰਵੇ ਆਨਲਾਈਨ ਪੋਰਟਲ ਤੇ ਦਰਜ ਕਰਨ ਲਈ ਵਿਭਾਗ ਵੱਲੋਂ ਬਲਾਕ ਖੇਤੀਬਾੜੀ ਅਫਸਰ ਖੇੜਾ ਦੇ ਦਫਤਰ ਵਿੱਚ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਹੈ

व्हाट्सप्प आइकान को दबा कर इस खबर को शेयर जरूर करें 

स्वतंत्र और सच्ची पत्रकारिता के लिए ज़रूरी है कि वो कॉरपोरेट और राजनैतिक नियंत्रण से मुक्त हो। ऐसा तभी संभव है जब जनता आगे आए और सहयोग करे

Donate Now

[responsive-slider id=1466]
error: Content is protected !!