ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਸਮੇਂ ਦੀ ਮੁੱਖ ਲੋੜ: ਪਰਨੀਤ ਸ਼ੇਰਗਿੱਲ

😊 Please Share This News 😊
|
ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਸਮੇਂ ਦੀ ਮੁੱਖ ਲੋੜ: ਪਰਨੀਤ ਸ਼ੇਰਗਿੱਲ
-ਵਿਸ਼ਵ ਵਾਤਾਵਰਨ ਦਿਵਸ ਸਬੰਧੀ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਏ ਗਏ ਬੂਟੇ
ਫ਼ਤਹਿਗੜ੍ਹ ਸਾਹਿਬ, 2 ਜੂਨ (ਮਨੋਜ ਭੱਲਾ ) :-ਦਿਨੋਂ ਦਿਨ ਵੱਧ ਰਿਹਾ ਪ੍ਰਦੂਸ਼ਨ ਸਾਡੇ ਲਈ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਹੈ ਅਤੇ ਵੱਧ ਤੋਂ ਵੱਧ ਬੂਟੇ ਲਗਾ ਕੇ ਧਰਤੀ ਨੂੰ ਪ੍ਰਦੂਸ਼ਣ ਮੁਕਤ ਕੀਤਾ ਜਾ ਸਕਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਿ਼ਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਵਿਸ਼ਵ ਵਾਤਾਵਰਨ ਦਿਵਸ ਸਬੰਧੀ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੂਟੇ ਲਗਾਉਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਮਨੁੱਖ ਨੇ ਜਿਸ ਤੇਜ਼ੀ ਨਾਲ ਦਰਖ਼ਤਾਂ ਦੀ ਕਟਾਈ ਕੀਤੀ ਹੈ ਉਸ ਨਾਲ ਸਾਨੂੰ ਕਈ ਤਬਦੀਲੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਉਨ੍ਹਾਂ ਕਿਹਾ ਕਿ ਜੇਕਰ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਹੁਣੇ ਤੋਂ ਕਦਮ ਨਾ ਉਠਾਏ ਗਏ ਤਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਇਸ ਧਰਤੀ ’ਤੇ ਰਹਿਣਾ ਵੀ ਮੁਸ਼ਕਲ ਹੋ ਜਾਵੇਗਾ ਇਸ ਲਈ ਬੂਟੇ ਲਗਾਉਣ ਸਬੰਧੀ ਲੋਕ ਲਹਿਰ ਚਲਾਉਣੇ ਪਵੇਗੀ ਤਾਂ ਹੀ ਅਸੀਂ ਸਵੱਛ ਵਾਤਾਵਰਣ ਦਾ ਆਨੰਦ ਮਾਣ ਸਕਾਂਗੇ। ਉਨ੍ਹਾਂ ਦੱਸਿਆ ਕਿ ਚੋਣ ਅਫਸਰ, ਪੰਜਾਬ ਵੱਲੋਂ ਵਾਤਾਵਰਣ ਨੂੰ ਹਰਿਆ ਭਰਿਆ ਬਣਾਉਣ ਹਿੱਤ ਇਹ ਉਪਰਾਲਾ ਕੀਤਾ ਜਾ ਰਿਹਾ ਹੈ ਤਾਂ ਜੋ ਵੱਧ ਤੋਂ ਵੱਧ ਨਾਗਰਿਕਾਂ ਨੂੰ ਬੂਟੇ ਲਗਾਉਣ ਸਬੰਧੀ ਜਾਗਰੂਕ ਕਰਕੇ ਲੋਕ ਲਹਿਰ ਸੁਰੂ ਕੀਤੀ ਜਾ ਸਕੇ। ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ ) ਸ਼੍ਰੀਮਤੀ ਅਵਨੀਤ ਕੌਰ, ਸਹਾਇਕ ਕਮਿਸ਼ਨਰ (ਜਨਰਲ) ਸ਼੍ਰੀ ਅਸ਼ੋਕ ਕੁਮਾਰ, ਜਿ਼ਲ੍ਹਾ ਸਿ਼ਕਾਇਤ ਨਿਵਾਰਣ ਅਫਸਰ-ਕਮ-ਐਸ.ਡੀ.ਐਮ. ਖਮਾਣੋਂ ਸ਼੍ਰੀਮਤੀ ਪਰਲੀਨ ਕਾਲੇਕਾ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਡਾ: ਦਿਲਬਰ ਸਿੰਘ, ਚੋਣ ਤਹਿਸੀਲਦਾਰ ਸ਼੍ਰੀ ਸੰਜੇ ਕੁਮਾਰ, ਚੋਣ ਕਾਨੂੰਨਗੋ ਸ਼੍ਰੀ ਬ੍ਰਿਜ ਮੋਹਨ, ਵਾਤਾਵਰਨ ਪ੍ਰੇਮੀ ਹਰਮਨਪ੍ਰੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਸਮਾਜ ਸੇਵੀ ਸੰਸਥਾਵਾਂ ਦੇ ਪ੍ਰਤੀਨਿਧ ਵੀ ਮੌਜੂਦ ਸਨ।
व्हाट्सप्प आइकान को दबा कर इस खबर को शेयर जरूर करें |