Punjab Daily News

Punjab Daily News

Latest Online Breaking News

😊 Please Share This News 😊

 

ਪੁਲਿਸ ਨੇ 5 ਕਿਲੋ ਅਫੀਮ ਸਮੇਤ ਵਿਅਕਤੀ  ਨੂੰ ਕੀਤਾ ਗ੍ਰਿਫਤਾਰ

 

ਫ਼ਤਹਿਗੜ੍ਹ ਸਾਹਿਬ , 14 ਜੁਲਾਈ (ਮਨੋਜ ਭੱਲਾ):-ਨਸ਼ਾ ਵਿਰੋਧੀ ਮੁਹਿੰਮ ਤਹਿਤ ਖਮਾਣੋਂ ਪੁਲਿਸ ਨੇ ਵੀਰਵਾਰ ਨੂੰ ਇੱਕ ਵਿਅਕਤੀਆਂ ਨੂੰ 5 ਕਿਲੋ ਅਫੀਮ ਸਮੇਤ ਕਾਬੂ ਕੀਤਾ ਹੈ।  ਮੁਲਜ਼ਮ ਦੀ ਪਛਾਣ ਰਾਜਵਿੰਦਰ ਸਿੰਘ ਵਾਸੀ ਬੱਦੋਵਾਲ ਵਜੋਂ ਹੋਈ ਹੈ। ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਡੀ.ਆਈ.ਜੀ ਰੂਪਨਗਰ ਰੇਂਜ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਏ.ਐਸ.ਆਈ ਤਰਨਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਖਮਾਣੋਂ-ਲੁਧਿਆਣਾ ਰੋਡ ‘ਤੇ ਨਾਕਾ ਲਗਾਇਆ ਅਤੇ ਚੈਕਿੰਗ ਦੇ ਮਕਸਦ ਨਾਲ ਇੱਕ ਬਿਨਾਂ ਰਜਿਸਟ੍ਰੇਸ਼ਨ ਨੰਬਰ ਦੇ ਚਿੱਟੇ ਰੰਗ ਦੇ ਐਕਟਿਵਾ ਸਕੂਟਰ ਨੂੰ ਰੋਕਿਆ।  ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਨੇ ਸਕੂਟਰ ਸਵਾਰ ਰਾਜਵਿੰਦਰ ਸਿੰਘ ਨੂੰ ਸ਼ੱਕ ਦੇ ਆਧਾਰ ‘ਤੇ ਰੋਕ ਕੇ ਉਸ ਦੇ ਕਬਜ਼ੇ ‘ਚੋਂ 5 ਕਿਲੋ ਅਫੀਮ ਬਰਾਮਦ ਕੀਤੀ। ਉਸ ਖ਼ਿਲਾਫ਼ ਥਾਣਾ ਖਮਾਣੋਂ ਵਿਖੇ ਐਨਡੀਪੀਐਸ ਐਕਟ ਦੀ ਧਾਰਾ 18, 61 ਅਤੇ 85 ਤਹਿਤ ਕੇਸ ਦਰਜ ਕੀਤਾ ਗਿਆ ਹੈ। ਐਸਐਸਪੀ ਡਾ: ਰਵਜੋਤ ਕੌਰ ਗਰੇਵਾਲ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਸਥਾਨਕ ਅਦਾਲਤਾਂ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਇਨ੍ਹਾਂ ਤੋਂ ਨਸ਼ੀਲੇ ਪਦਾਰਥਾਂ ਦੇ ਸਰੋਤ ਬਾਰੇ ਹੋਰ ਪੁੱਛਗਿੱਛ ਕੀਤੀ ਜਾ ਸਕੇ।

व्हाट्सप्प आइकान को दबा कर इस खबर को शेयर जरूर करें 

स्वतंत्र और सच्ची पत्रकारिता के लिए ज़रूरी है कि वो कॉरपोरेट और राजनैतिक नियंत्रण से मुक्त हो। ऐसा तभी संभव है जब जनता आगे आए और सहयोग करे

Donate Now

[responsive-slider id=1466]
error: Content is protected !!