
😊 Please Share This News 😊
|
ਸ਼ਹੀਦ ਭਗਤ ਸਿੰਘ ਨਾਲ ਸਿਸੋਦੀਆ ਤੇ ਜੈਨ ਦੀ ਤੁਲਨਾ ਕਰ ਕੇ ਕੇਜਰੀਵਾਲ ਨੇ ਸ਼ਹੀਦਾਂ ਦਾ ਅਪਮਾਨ ਕੀਤਾ , ਤੁਰੰਤ ਮੁਆਫ਼ੀ ਮੰਗੇ :– ਰਾਜੂ ਖੰਨਾ।

ਅਮਲੋਹ,18 ਅਕਤੂਬਰ(ਪੰਜਾਬ ਡੀ ਐਨ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਰਾਜੂ ਖੰਨਾ ਅੱਜ ਪਾਰਟੀ ਦਫਤਰ ਅਮਲੋਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਸ਼ਰਾਬ ਘੁਟਾਲੇ ਵਿਚ ਫਸੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਜੇਲ ਵਿਚ ਬੰਦ ਦਿੱਲੀ ਦੇ ਮੰਤਰੀ ਸਤਿੰਦਰ ਜੈਨ ਦੀ ਤੁਲਨਾ ਸ਼ਹੀਦ ਭਗਤ ਸਿੰਘ ਨਾਲ ਕਰਕੇ ਸਮੁੱਚੇ ਸ਼ਹੀਦਾਂ ਦਾ ਅਪਮਾਨ ਕੀਤਾ ਹੈ। ਜਿਸ ਕਾਰਨ ਸ਼ਹੀਦਾਂ ਨੂੰ ਸਿਜਦਾ ਕਰਨ ਵਾਲੇ ਹਰ ਇੱਕ ਇਨਸਾਨ ਵਿੱਚ ਕੇਜਰੀਵਾਲ ਖਿਲਾਫ ਰੋਸ਼ ਪਾਇਆ ਜਾ ਰਿਹਾ ਹੈ। ਤੇ ਤੁਰੰਤ ਕੇਜਰੀਵਾਲ ਨੂੰ ਮੁਆਫੀ ਮੰਗਣੀ ਚਾਹੀਦੀ ਹੈ। ਰਾਜੂ ਖੰਨਾ ਨੇ ਕਿਹਾ ਕਿ ਭਗਤ ਸਿੰਘ ਦੇਸ਼ ਦੀ ਆਜ਼ਾਦੀ ਦੇ ਲਈ ਜੇਲ ਗਏ ਅਤੇ ਉਨ੍ਹਾਂ ਦੇਸ਼ ਦੀ ਆਜ਼ਾਦੀ ਦੀ ਖਾਤਰ ਹੀ ਕੁਰਬਾਨੀ ਦਿੱਤੀ ਹੈ ਜਦਕਿ ਅਰਵਿੰਦ ਕੇਜਰੀਵਾਲ ਦੀ ਕੈਬਨਿਟ ਦੇ ਮੰਤਰੀਆਂ ਤੇ ਹਜ਼ਾਰਾਂ ਕਰੋੜਾਂ ਰੁਪਏ ਦੇ ਘਪਲੇ ਦੇ ਇਲਜ਼ਾਮ ਲੱਗੇ ਹਨ ਅਤੇ ਇਨ੍ਹਾਂ ਕੋਲੋਂ ਪੁੱਛਗਿੱਛ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਹੋ ਰਹੀ ਹੈ। ਉਹਨਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਕੋਈ ਭ੍ਰਿਸ਼ਟਾਚਾਰ ਨਹੀਂ ਸੀ ਕੀਤਾ ਅਤੇ ਇਨ੍ਹਾਂ ਦੋਹਾਂ ਦੀ ਤੁਲਨਾ ਸ਼ਹੀਦ ਭਗਤ ਸਿੰਘ ਨਾਲ ਕਰਨਾ ਨਾ ਸਿਰਫ ਦੇਸ਼ ਦੇ ਸਾਰੇ ਆਜ਼ਾਦੀ ਘੁਲਾਟੀਆਂ ਦਾ ਅਪਮਾਨ ਹੈ ਬਲਕਿ ਮੌਜੂਦਾ ਪੀੜ੍ਹੀ ਵਿਚ ਭਗਤ ਸਿੰਘ ਦੇ ਪੂਰਨਿਆਂ ‘ਤੇ ਚੱਲਣ ਵਾਲੇ ਉਨ੍ਹਾਂ ਦੇ ਸਮਰਥਕਾਂ ਦਾ ਵੀ ਅਪਮਾਨ ਹੈ।ਰਾਜੂ ਖੰਨਾ ਨੇ ਅੱਗੇ ਕਿਹਾ ਕਿ ਜੇ ਸਤਿੰਦਰ ਜੈਨ ਇੰਨੇ ਹੀ ਇਮਾਨਦਾਰ ਹੁੰਦੇ ਤਾਂ ਉਨ੍ਹਾਂ ਨੂੰ ਹੁਣ ਤੱਕ ਅਦਾਲਤ ਤੋਂ ਜ਼ਮਾਨਤ ਮਿਲ ਜਾਂਦੀ ਪਰ ਅਦਾਲਤ ਨੇ ਜਾਂਚ ਏਜੰਸੀਆਂ ਵਲੋਂ ਪੇਸ਼ ਕੀਤੇ ਗਏ ਤੱਥਾਂ ਨੂੰ ਦੇਖਦੇ ਹੋਏ ਹੀ ਉਨ੍ਹਾਂ ਨੂੰ ਜ਼ਮਾਨਤ ਨਹੀਂ ਦਿੱਤੀ ਹੈ ਜਦੋਕਿ ਕੇਜਰੀਵਾਲ ਨੇ ਉਨ੍ਹਾਂ ਨੂੰ ਅੱਜ ਵੀ ਮੰਤਰੀ
ਦੇ ਅਹੁਦੇ ‘ਤੇ ਰੱਖਿਆ ਹੋਇਆ ਹੈ। ਜੇਕਰ ਇਹ ਦੋਵੇਂ ਆਗੂ ਸਾਫ ਨੀਅਤ ਵਾਲੇ ਹਨ ਤਾਂ ਕਾਨੂੰਨ ਇਨ੍ਹਾਂ ਨੂੰ ਖੁਦ ਰਾਹਤ ਦੇ ਦੇਵੇਗਾ। ਰਾਜੂ ਖੰਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਇਹ ਲੋਕ ਜਨਤਾ ਨਾਲ ਝੂਠੇ ਵਾਅਦੇ ਕਰ ਕੇ ਸੱਤਾ ਵਿਚ ਆਏ ਹਨ ਅਤੇ ਸੱਤਾ ਵਿਚ ਆਉਣ ਤੋਂ ਬਾਅਦ ਇਨ੍ਹਾਂ ਨੇ ਆਪਣਾ ਕੋਈ ਵਾਅਦਾ ਪੂਰਾ ਨਹੀਂ ਕੀਤਾ ਹੈ। ਜਦਕਿ ਸ਼ਹੀਦ ਭਗਤ ਸਿੰਘ ਨੇ ਦੇਸ਼ ਦੀ ਆਜ਼ਾਦੀ ਲਈ ਫ਼ਾਂਸੀ ਦਾ ਰੱਸਾ ਚੁੰਮਿਆ ਤੇ ਦੇਸ਼ ਲਈ ਜਾਨ ਵਾਰੀ।
ਆਮ ਆਦਮੀ ਪਾਰਟੀ ਦੇ ਆਗੂ ਦੇਸ਼ ਲਈ ਇਕ ਦਿਨ ਵੀ ਜੇਲ ਨਹੀਂ ਗਏ।ਇਨ੍ਹਾਂ ਨੂੰ ਜੇਲ ਭ੍ਰਿਸ਼ਟਾਚਾਰ ਦੇ ਕਾਲੇ ਕਾਰਨਾਮਿਆਂ ਕਰ ਕੇ ਹੋ ਰਹੀ ਹੈ ਅਤੇ ਇਹ ਲੋਕ ਭਗਤ ਸਿੰਘ ਨਾਲ ਆਪਣੀ ਤੁਲਨਾ ਕਰ ਕੇ ਉਨ੍ਹਾਂ ਦੇ ਨਾਂ ਦਾ ਇਸਤੇਮਾਲ ਕਰ ਰਹੇ ਹਨ।
ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੁੱਖੀ ਅਰਵਿੰਦ ਕੇਜਰੀਵਾਲ ਆਪਣੇ ਮਨ ‘ਚੋਂ ਇਹ ਭੁਲੇਖਾ ਕੱਢ ਦੇਣ ਕਿ ਉਨ੍ਹਾਂ ਕੋਲ ਲੋਕਾਂ ਨੂੰ ਦੁੱਧ ਧੋਤੇ ਐਲਾਨ ਕਰਨ ਦਾ ਕੋਈ ਅਖਤਿਆਰ ਹੈ ਤੇ ਪੰਜਾਬ ਦੇ ਲੋਕ ਅੱਜ ਕੇਜਰੀਵਾਲ ਤੇ ਭਗਵੰਤ ਮਾਨ ਦੀਆਂ ਝੂਠੀਆਂ ਗ੍ਰਾਟੀਆ ਤੋ ਭਲੀ-ਭਾਂਤ ਜਾਣੂੰ ਹੋ ਚੁੱਕੇ ਹਨ।ਜਿਸ ਲਈ ਆਉਣ ਵਾਲੇ ਸਮੇਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ।
व्हाट्सप्प आइकान को दबा कर इस खबर को शेयर जरूर करें |