ਐਡਵੋਕੇਟ ਧਾਮੀ ਦੀ ਵੱਡੀ ਜਿੱਤ ਨੇ ਸ਼੍ਰੋਮਣੀ ਅਕਾਲੀ ਦਲ ਦਾ ਕੱਦ ਉੱਚਾ ਕੀਤਾ :— ਰਾਜੂ ਖੰਨਾ, ਭਾਈ ਖ਼ਾਲਸਾ

😊 Please Share This News 😊
|
ਐਡਵੋਕੇਟ ਧਾਮੀ ਦੀ ਵੱਡੀ ਜਿੱਤ ਨੇ ਸ਼੍ਰੋਮਣੀ ਅਕਾਲੀ ਦਲ ਦਾ ਕੱਦ ਉੱਚਾ ਕੀਤਾ :— ਰਾਜੂ ਖੰਨਾ, ਭਾਈ ਖ਼ਾਲਸਾ
ਐਡਵੋਕੇਟ ਧਾਮੀ, ਸੁਖਬੀਰ ਸਿੰਘ ਤੇ ਸਮੁੱਚੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਦਿੱਤੀਆ ਵਧਾਈਆਂ।


ਅਮਲੋਹ,9 ਨਵੰਬਰ – ਪਿਛਲੇ ਕਈ ਦਿਨਾਂ ਤੋਂ ਚਰਚਾਂ ਦਾ ਵਿਸ਼ਾ ਬਣੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਹੋਈ ਵੱਡੀ ਜਿੱਤ ਨੇਂ ਸ਼੍ਰੋਮਣੀ ਅਕਾਲੀ ਦਲ ਦਾ ਕੱਦ ਹੀ ਉੱਚਾ ਨਹੀ ਕੀਤਾ ਸਗੋਂ ਪੰਥ ਵਿਰੋਧੀਆਂ ਨੂੰ ਵੀ ਵੱਡੀ ਮਾਤ ਦਿੱਤੀ ਹੈ।ਇਸ ਗੱਲ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਗੁਰਪ੍ਰੀਤ ਸਿੰਘ ਰਾਜੂ ਖੰਨਾ ਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵਨਿਯੁਕਤ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਨੂੰ ਵੱਡੀ ਜਿੱਤ ਦੀ ਵਧਾਈ ਦੇਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਰਾਜੂ ਖੰਨਾ ਨੇ ਅੱਗੇ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਨਿਸ਼ਕਾਮ ਸੇਵਕ ਦੇ ਤੌਰ ਤੇ ਉੱਭਰ ਕੇ ਸਾਹਮਣੇ ਆਏ ਹਨ। ਜਿਹਨਾਂ ਦੀਆਂ ਸੇਵਾਵਾਂ ਨੂੰ

ਦੇਖਦੇ ਹੋਏ ਸਮੁੱਚੇ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵੋਟਾਂ ਪਾ ਕੇ ਵੱਡੀ ਜਿੱਤ ਦਰਜ਼ ਕਰਵਾਈ ਗਈ ਹੈ। ਰਾਜੂ ਖੰਨਾ ਨੇ ਕਿਹਾ ਕਿ ਬੀਬੀ ਜੰਗੀਰ ਕੌਰ ਜਿਸ ਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਵਧੇਰੇ ਮਾਣ ਸਤਿਕਾਰ ਸੀ।ਪਰ ਉਹਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਖਿਲਾਫ ਚੋਣ ਲੜਣਾ ਵਿਰੋਧੀਆਂ ਦਾ ਸ਼ਿਕਾਰ ਹੋਣਾਂ ਹੈ।ਜਿਸ ਨੂੰ ਸਮੁੱਚੇ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਨਿਕਾਰਦੇ ਹੋਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਸੇਵਾਵਾਂ ਸੋਪੀਆ ਗਈਆ ਹਨ। ਉਹਨਾਂ ਜਿਥੇ ਐਡ ਧਾਮੀ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਤੇ ਸੀਨੀਅਰ ਲੀਡਰਸ਼ਿਪ ਨੂੰ ਵਧਾਈ ਦਿੱਤੀ ਉਥੇ ਉਹਨਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੁੱਚੇ ਮੈਂਬਰਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਜਿਹਨਾਂ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਿੱਚ ਵਿਸ਼ਵਾਸ ਪ੍ਰਗਟ ਕਰਕੇ ਮੁੜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਾਇਆ ਹੈ। ਅੱਜ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਨੂੰ ਵਧਾਈ ਦੇਣ ਵਾਲੀਆਂ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ, ਹਲਕਾ ਆਬਜ਼ਰਵਰ ਜਥੇਦਾਰ ਹਰਬੰਸ ਸਿੰਘ ਬਡਾਲੀ, ਜਤਿੰਦਰ ਸਿੰਘ ਧਾਲੀਵਾਲ, ਜਥੇਦਾਰ ਕੁਲਦੀਪ ਸਿੰਘ ਮਛਰਾਈ, ਜਥੇਦਾਰ ਸ਼ਰਧਾ ਸਿੰਘ ਛੰਨਾ, ਜਥੇਦਾਰ ਜਰਨੈਲ ਸਿੰਘ ਮਾਜਰੀ, ਜਥੇਦਾਰ ਪਰਮਜੀਤ ਸਿੰਘ ਖਨਿਆਣ, ਜਥੇਦਾਰ ਸੁਰਜੀਤ ਸਿੰਘ ਬਰੌਗਾ, ਜਥੇਦਾਰ ਕੁਲਦੀਪ ਸਿੰਘ ਮੁੱਢੜੀਆ, ਜਥੇਦਾਰ ਗੁਰਦੀਪ ਸਿੰਘ ਮੰਡੋਫਲ, ਜਥੇਦਾਰ ਕੁਲਜੀਤ ਸਿੰਘ ਨਰੈਣਗੜ,ਜਥੇਦਾਰ ਸੰਤੋਖ ਸਿੰਘ ਖਨਿਆਣ,ਜਥੇਦਾਰ ਗੁਰਬਖਸ਼ ਸਿੰਘ ਬੈਣਾ, ਪ੍ਰਧਾਨ ਹਰਭਜਨ ਸਿੰਘ ਅਮਲੋਹ,ਬਾਬਾ ਗੁਰਦਿਆਲ ਸਿੰਘ, ਚਰਨਜੀਤ ਸਿੰਘ, ਗੁਰਮੇਲ ਸਿੰਘ ਅਮਲੋਹ,ਬੀਬੀ ਸਤਵਿੰਦਰ ਕੌਰ ਗਿੱਲ,ਬੀਬੀ ਸੁਖਵਿੰਦਰ ਕੌਰ ਸੁੱਖੀ,ਬੀਬੀ ਗੁਰਮੀਤ ਕੌਰ ਵਿਰਕ,ਬੀਬੀ ਪੂਨਮ ਗੋਸਾਈ,ਸਵਰਨ ਸਿੰਘ ਸੋਨੀ, ਜਥੇਦਾਰ ਕੁਲਵਿੰਦਰ ਸਿੰਘ ਭੰਗੂ,ਨਾਜਰ ਸਿੰਘ ਮੰਡੀ, ਰਣਧੀਰ ਸਿੰਘ ਧੀਰਾ, ਗੁਰਪ੍ਰੀਤ ਸਿੰਘ ਨੋਨੀ,ਜਥੇਦਾਰ ਕਰਮ ਸਿੰਘ ਘੁਟੀਡ,ਹਰਵਿੰਦਰ ਸਿੰਘ ਬਿੰਦਾ, ਪ੍ਰਧਾਨ ਰਾਕੇਸ਼ ਕੁਮਾਰ ਸਾਹੀ, ਸੁਖਦੇਵ ਸਿੰਘ ਸੋਢੀ,ਜਸਵਿੰਦਰ ਸਿੰਘ ਗਰੇਵਾਲ, ਯਾਦਵਿੰਦਰ ਸਿੰਘ ਪਨਾਗ, ਕਸ਼ਮੀਰਾ ਸਿੰਘ ਸੋਨੀ, ਭਗਵਾਨ ਸਿੰਘ ਹੈਪੀ ਟਿੱਬੀ,ਅਮਰੀਕ ਸਿੰਘ ਮੇਜੀ, ਜਸ਼ਨਦੀਪ ਸਿੰਘ ਕਾਹਲੋ,ਪਾਲ ਸਿੰਘ ਖੁੰਮਣਾ,ਬੀਬੀ ਰੁਪਿੰਦਰ ਕੌਰ ਮੰਡੀ, ਚਰਨਜੀਤ ਸਿੰਘ ਚੰਨਾ, ਹਰਬੰਸ ਸਿੰਘ ਕਾਲੂ, ਜਥੇਦਾਰ ਹਰਿੰਦਰ ਸਿੰਘ ਦੀਵਾ,ਜੱਗੀ ਬੁੱਗਾ,ਨਿਰਭੈ ਸਿੰਘ ਵਿਰਕ,ਸੱਜਣ ਸਿੰਘ ਚੋਬਦਾਰਾ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਤੇ ਆਗੂ ਪ੍ਰਮੁੱਖ ਹਨ।
व्हाट्सप्प आइकान को दबा कर इस खबर को शेयर जरूर करें |