ਸੁਰੱਖਿਅਤ ਮਾਹੌਲ ਦੀ ਭਾਵਨਾ ਬਰਕਰਾਰ ਰੱਖਣ ਲਈ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਫਲੈਗ ਮਾਰਚ ਕਢਿਆ ਗਿਆ

😊 Please Share This News 😊
|
ਸੁਰੱਖਿਅਤ ਮਾਹੌਲ ਦੀ ਭਾਵਨਾ ਬਰਕਰਾਰ ਰੱਖਣ ਲਈ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਫਲੈਗ ਮਾਰਚ ਕਢਿਆ ਗਿਆ
ਜ਼ਿਲ੍ਹੇ ਦੇ ਲੋਕ ਅਫਵਾਹਾਂ ਤੇ ਯਕੀਨ ਨਾ ਕਰਨ : ਜ਼ਿਲਾ ਪੁਲਿਸ ਮੁਖੀ
- ਮੰਡੀ ਗੋਬਿੰਦਗੜ੍ਹ ,19 ਮਾਰਚ (ਮਨੋਜ ਭੱਲਾ): ਵਾਰਿਸ ਪੰਜਾਬ ਦੇ ਮੁੱਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਫਰਾਰ ਹੋਣ ਅਤੇ ਉਸ ਦੇ ਸਾਥੀਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਵਿੱਚ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ, ਜਦੋਂਕਿ ਪੰਜਾਬ ਪੁਲੀਸ ਪੂਰੀ ਤਰ੍ਹਾਂ ਤਿਆਰ ਹੈ। ਪੁਲਿਸ ਵੱਲੋਂ ਆਮ ਲੋਕਾਂ ਨੂੰ ਡਰ ਤੋਂ ਮੁਕਤ ਕਰਨ ਅਤੇ ਆਤਮ-ਵਿਸ਼ਵਾਸ ਪੈਦਾ ਕਰਨ ਲਈ ਫਲੈਗ ਮਾਰਚ ਕੱਢੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਐਸਐਸਪੀ ਡਾ: ਰਵਜੋਤ ਕੌਰ ਗਰੇਵਾਲ ਦੀ ਅਗਵਾਈ ਹੇਠ ਵੱਖ-ਵੱਖ ਸ਼ਹਿਰਾਂ ਵਿੱਚ ਫਲੈਗ ਮਾਰਚ ਕੱਢੇ ਗਏ | ਜ਼ਿਲ੍ਹੇ ਦੇ. ਐਸਐਸਪੀ ਰਵਜੋਤ ਗਰੇਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਮ ਜਨਤਾ ਨੂੰ ਕਿਸੇ ਵੀ ਤਰ੍ਹਾਂ ਡਰਨ ਦੀ ਲੋੜ ਨਹੀਂ ਹੈ, ਪੰਜਾਬ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਹਰ ਪਲ ਮੁਸਤੈਦੀ ਨਾਲ ਦੇਖ ਰਹੀ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਵੀ ਅਫਵਾਹ ‘ਤੇ ਧਿਆਨ ਨਾ ਦੇਣ ਅਤੇ ਸ਼ਾਂਤੀ ਬਣਾਈ ਰੱਖਣ। ਉਨ੍ਹਾਂ ਕਿਹਾ ਕਿ ਅਫਵਾਹ ਫੈਲਾਉਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਇਸ ਮੋਕੇ ਐਸ.ਐਸ.ਪੀ. ਰਵਜੋਤ ਗਰੇਵਾਲ, ਐਸ.ਪੀ (ਐਚ) ਰਮਿੰਦਰ ਸਿੰਘ, ਐਸ.ਪੀ. (ਡੀ.) ਦਿਗਵਿਜੈ ਕਪਿਲ, ਡੀ.ਐਸ.ਪੀ. (ਡੀ) ਰਮਨਦੀਪ ਸਿੰਘ, ਡੀ.ਐਸ.ਪੀ. ਫ਼ਤਹਿਗੜ੍ਹ ਸਾਹਿਬ ਸੁਖਵੀਰ ਸਿੰਘ, ਡੀ.ਐਸ.ਪੀ. (ਐਚ) ਜ਼ਸਪਿੰਦਰ ਸਿੰਘ , ਡੀ.ਐਸ.ਪੀ. ਅਮਲੋਹ ਜੰਗਜੀਤ ਸਿੰਘ ਰੰਧਾਵਾ, ਥਾਣਾ ਮੰਡੀ ਗੋਬਿੰਦਗੜ੍ਹ ਮੁਖੀ ਆਕਾਸ਼ ਦੱਤ ਦੀ ਅਗਵਾਈ ਹੇਠ ਫਲੈਗ ਮਾਰਚ ਕੱਢਿਆ ਗਿਆ। ਇਹ ਫਲੈਗ ਮਾਰਚ ਲਾਲ ਬੱਤੀ ਚੌਂਕ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਗੁਜ਼ਰਿਆ ਅਤੇ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ। ਫਲੈਗ ਮਾਰਚ ਦੌਰਾਨ ਕੇਂਦਰੀ ਸੁਰੱਖਿਆ ਬਲ, ਪੰਜਾਬ ਪੁਲਿਸ ਦੇ ਜਵਾਨ, ਮਹਿਲਾ ਪੁਲਿਸ, ਟ੍ਰੈਫਿਕ ਵਿੰਗ ਆਦਿ ਨੇ ਭਾਗ ਲਿਆ |
व्हाट्सप्प आइकान को दबा कर इस खबर को शेयर जरूर करें |