ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਸਰਹਿੰਦ ਸ਼ਹਿਰ ਦੇ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਦਾ ਰੱਖਿਆ ਨੀਂਹ ਪੱਥਰ – Punjab Daily News

Punjab Daily News

Latest Online Breaking News

ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਸਰਹਿੰਦ ਸ਼ਹਿਰ ਦੇ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਦਾ ਰੱਖਿਆ ਨੀਂਹ ਪੱਥਰ

😊 Please Share This News 😊

ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਸਰਹਿੰਦ ਸ਼ਹਿਰ ਦੇ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਦਾ ਰੱਖਿਆ ਨੀਂਹ ਪੱਥਰ

ਸਰਹਿੰਦ,6ਅਗਸਤ (ਨਿਤਿਨ):- ਅਮ੍ਰਿਤ ਕਾਲ ਦੇ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦੁਆਰਾ ਵਰਚੁਅਲੀ ਦੇਸ਼ ਦੇ ਵਿਚ 508 ਰੇਲਵੇ ਸਟੇਸ਼ਨਾਂ ਦੇ ਨਵੀਨੀਕਰਨ ਦਾ ਰਿਮੋਟ ਦਬਾ ਕੇ ਨੀਂਹ ਪੱਥਰ ਰੱਖਿਆ ਗਿਆ। ਜਿਸ ਅਧੀਨ ਜ਼ਿਲਾ ਫਤਹਿਗੜ੍ਹ ਸਾਹਿਬ ਵਿੱਚ ਆਉਂਦੇ ਸਰਹਿੰਦ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਦਾ ਨੀਂਹ ਪੱਥਰ ਸਮਾਗਮ ਬੜੇ ਹੀ ਪ੍ਰਭਾਵਸ਼ਾਲੀ ਢੰਗ ਦੇ ਨਾਲ ਰੇਲਵੇ ਅਤੇ ਰਾਜਨੀਤਕ ਨੇਤਾਵਾਂ ਦੀ ਹਾਜ਼ਰੀ ਵਿੱਚ ਰੱਖਿਆ ਗਿਆ ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਨੇ ਕਿਹਾ ਕਿ ਧੰਨ ਧੰਨ ਬਾਬਾ ਜੋਰਾਵਰ ਸਿੰਘ ਜੀ ਧੰਨ ਧੰਨ ਬਾਬਾ ਫਤਿਹ ਸਿੰਘ ਜੀ ਅਤੇ ਧੰਨ ਧੰਨ ਜਗਤ ਮਾਤਾ ਗੁਜਰੀ ਜੀ ਦੇ ਸ਼ਹੀਦੀ ਅਸਥਾਨ ਗੁਰੂਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਅਤੇ ਗੁਰੂਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਨੂੰ ਮੁੱਖ ਰਖਦੇ ਹੋਏ ਪਹਿਲਾਂ ਸ਼ਹੀਦਾ ਦੀ ਯਾਦ ਵਿੱਚ ਵੀਰ ਬਾਲ ਦਿਵਸ ਨੂੰ ਮਨਾਉਣ ਲਈ ਕੇਂਦਰੀ ਛੁੱਟੀ ਦਾ ਐਲਾਨ ਕੀਤਾ ਹੁਣ ਫਿਰ ਤੋਂ ਇਕ ਸ਼ਲਾਘਾਯੋਗ ਕਦਮ ਜਿਲਾ ਸ਼੍ਰੀ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਰੇਲਵੇ ਸਟੇਸ਼ਨ ਦਾ ਸੁੰਦਰੀਕਰਨ ਲਈ 25.1 ਕਰੋੜ ਰੁਪਏ ਦੀ ਰਾਸ਼ੀ ਕੇਂਦਰ ਸਰਕਾਰ ਵਲੋਂ ਜਾਰੀ ਕੀਤੀ ਗਈ ਉਸ ਦਾ ਉਦਘਾਟਨ  6 ਅਗਸਤ ਨੂੰ ਸਾਡੇ ਦੇਸ਼ ਦੇ ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਨੇ ਉਦਘਾਟਨ ਕੀਤਾ।

ਜਿਲਾ ਫਤਿਹਗੜ੍ਹ ਸਾਹਿਬ ਦੀ ਸਮੂਹ ਸੰਗਤ ਵਲੋ ਪ੍ਰਧਾਨ ਮੰਤਰੀ ਜੀ ਦਾ ਦਿਲ ਗਹਿਰਾਈਆ ਤੋਂ ਬਹੁਤ ਬਹੁਤ ਧੰਨਵਾਦ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਜਿਲਾ ਜਨਰਲ ਸਕੱਤਰ ਰਵਿੰਦਰ ਸਿੰਘ ਨੇ ਦੱਸਿਆ ਕਿ ਇਹ ਰੇਲਵੇ ਸਟੇਸ਼ਨ ਦਿੱਲੀ ਤੋਂ ਲਾਹੌਰ ਦੇ ਬਿਲਕੁਲ ਵਿਚਕਾਰ ਹੈ ਤੇ ਇਸ ਦੀ ਧਾਰਮਿਕ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਇਸ ਰੇਲਵੇ ਸਟੇਸ਼ਨ ਦੀ ਦਿੱਖ ਸ਼੍ਰੀ ਫ਼ਤਹਿਗੜ੍ਹ ਸਾਹਿਬ ਦੇ ਗੁਰਦੁਆਰੇ ਤੋਂ ਪ੍ਰੇਰਿਤ ਹੈ। ਇਹ ਰੇਲਵੇ ਸਟੇਸ਼ਨ ਤਕਰੀਬਨ ਅੱਠ ਮਹੀਨਿਆਂ ਦੇ ਸਮੇਂ ਦੌਰਾਨ ਹੀ ਪੂਰੇ ਕਰਨ ਦੀ ਯੋਜਨਾ ਹੈ ਇਸ ਮੌਕੇ ਵੱਖ ਵੱਖ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਭਾਰਤੀ ਜਨਤਾ ਪਾਰਟੀ ਦੇ ਜਿਲ੍ਹਾ ਜਨਰਲ ਸਕੱਤਰ ਰਵਿੰਦਰ ਸਿੰਘ ਪਦਮ, ਹਰੀਸ਼ ਅਗਰਵਾਲ, ਗੁਰਮੁਖ ਸਿੰਘ, ਰਸ਼ਪਿੰਦਰ ਸਿੰਘ ਢਿੱਲੋਂ, ਡਾਕਟਰ ਹਰਬੰਸ ਲਾਲ, ਕੁਲਦੀਪ ਸਿੱਧੂਪੁਰ, ਡਾਕਟਰ ਨਰੇਸ਼ ਚੌਹਾਨ, ਗੁਰਬਖਸ਼ ਸਿੰਘ ਬਖਸ਼ੀ, ਡਾਕਟਰ ਰਘੁਬੀਰ ਸੂਰੀ, ਰਾਜਨ ਕਕੜ ਰਜੇਸ਼ ਗੁਪਤਾ ਬਟੇਸ਼ਵਰ ਯਾਦਵ ਐਡਵੋਕੇਟ ਮਯੰਕ ਸ਼ਰਮਾ ਸੁਰਿੰਦਰ ਸਿੰਘ ਛਿੰਦਾ ਬਲਦੇਵ ਸਿੰਘ ਚੋਰਵਾਲਾ ਵਿਨੇ ਗੁਪਤਾ ਰਾਕੇਸ਼ ਗੁਪਤਾ ਵਿਕੀ ਰਾਏ ਅਜੈਬ ਸਿੰਘ ਜਖਵਾਲੀ, ਕੁਲਦੀਪ ਸਹੋਤਾ ਹਰਮੀਤ ਸਿੰਘ ਸੱਗੂ ਸੋਹਣ ਮੁਹੰਮਦ ਸੰਜੇ ਸ਼ਰਮਾ ਦਲੀਪ ਗੁਪਤਾ ਅੰਕੁਸ਼ ਗਰਗ ਸਮੇਤ ਭਾਰੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜਰ ਰਹੇ।

व्हाट्सप्प आइकान को दबा कर इस खबर को शेयर जरूर करें 

स्वतंत्र और सच्ची पत्रकारिता के लिए ज़रूरी है कि वो कॉरपोरेट और राजनैतिक नियंत्रण से मुक्त हो। ऐसा तभी संभव है जब जनता आगे आए और सहयोग करे

Donate Now

[responsive-slider id=1466]
error: Content is protected !!